ਮੋਗਾ, 29 ਅਗਸਤ (ਜਸ਼ਨ )ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੰਘਰਸ਼ ਨੂੰ ਦਬਾਉਣ ਲਈ ਜਾਰੀ ਕੀਤੇ ਗਏ ਪੱਤਰ ਅੱਜ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਰੋਸ ਸਾੜੇ ਗਏ ।
ਇਸ ਮੌਕੇ ਡੀ. ਟੀ. ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਕਾਰਜਕਾਰੀ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ। ਧਮਕੀਆਂ ਅਤੇ ਦਬਾਅ ਦੀ ਨੀਤੀ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੜੀਅਲ ਰਵੱਈਆ ਛੱਡ ਕੇ ਤੁਰੰਤ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੀਤਾ ਜਾਵੇ।ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ, ਮੀਤ ਪ੍ਰਧਾਨ ਸਵਰਨਦਾਸ, ਜੋਇੰਟ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰਦੇ ਰਹਿਣਗੇ ਅਤੇ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਜਾਂ ਦਬਾਅ ਅੱਗੇ ਝੁਕਣਗੇ ਨਹੀਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਣਦਾ 18 % ਡੀ. ਏ., 37 ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰੇ ਅਤੇ ਏ. ਸੀ. ਪੀ. ਸਕੀਮ ਦੁਵਾਰਾ ਸ਼ੁਰੂ ਕਰੇ |ਇਸ ਮੌਕੇ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਦੀਪਕ ਮਿੱਤਲ, ਨਰਿੰਦਰ ਸਿੰਘ,ਮਮਤਾ ਕੌਸ਼ਲ,ਮੈਡਮ ਅਮਰਜੀਤ ਕੌਰ ਪੱਤੋ, ਲਖਵੀਰ ਕੌਰ, ਨਵਦੀਪ ਸਿੰਘ ਧੂੜਕੋਟ, ਜਸਵੀਰ ਸਿੰਘ ਸੈਦੋਕੇ, ਸੁਖਜੀਤ ਸਿੰਘ ਕੁੱਸਾ, ਹਰਪ੍ਰੀਤ ਸਿੰਘ ਰਾਮਾ ਆਦਿ ਅਧਿਆਪਕ ਆਗੂ ਹਾਜ਼ਰ ਸਨ |