ਜੈਤੋ, 28 ਜੂਨ (ਮਨਜੀਤ ਸਿੰਘ ਢੱਲਾ) : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਲਵਾਈ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ, ਪਰ ਬਿਜਲੀ ਦੇ ਲਗਾਤਾਰ ਅਤੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੇਬਰ ਦਾ ਵਾਧੂ ਖਰਚਾ ਵੀ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਮੋਟਰਾਂ ਲਈ ਤੁਰੰਤ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਸਮੇਂ ਸਿਰ ਝੋਨੇ ਦੀ ਲਵਾਈ ਮੁਕੰਮਲ ਕਰ ਸਕਣ। ਨਛੱਤਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਕਿਸਾਨ ਮਜਬੂਰਨ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨਗੇ।
ਖ਼ਬਰਾਂ
ਬਿਜਲੀ ਦੇ ਲੰਬੇ ਕੱਟਾਂ ਨੇ ਝੋਨੇ ਦੀ ਲਵਾਈ ਰੋਕੀ, ਕਿਸਾਨਾਂ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ
* ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ, ਨਹੀਂ ਤਾਂ ਸੜਕਾਂ 'ਤੇ ਉਤਰਣਗੇ ਕਿਸਾਨ : ਨਛੱਤਰ ਸਿੰਘ
28 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



