ਮੋਗਾ 21 ਜੂਨ (ਹਰਦੀਪ ਸਿੰਘ ) ਉੱਘੇ ਕੀਰਤਨੀਏ ਅਤੇ ਸ਼ਾਸਤਰੀ ਸੰਗੀਤ ਦੇ ਮਾਹਰ ਬਾਬਾ ਜ਼ੋਰਾ ਸਿੰਘ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਰਾਗ ਵਿਦਿਆ ਰਾਹੀਂ ਸੰਗਤਾਂ ਨੂੰ ਪ੍ਰਭਾਵਿਤ ਕਰਨ ਅਤੇ ਗੁਰਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਮਕਸਦ ਨਾਲ, ਧਰਮਕੋਟ ਦੇ ਗੁਰੂਦੁਆਰਾ ਸਿੰਘ ਸਭਾ ਵਿਖੇ ਇਕ ਕੀਰਤਨ ਦਰਬਾਰ 27 ਜੂਨ ਨੂੰ ਕਰਵਾਇਆ ਜਾ ਰਿਹਾ ਹੈ । ਬਾਬਾ ਜ਼ੋਰਾ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਸ਼ਾਮ ਸਤ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਹੋਵੇਗਾ ਜਿਸ ਦੌਰਾਨ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲੇ ਉੱਚੇਚੇ ਤੌਰ ਤੇ ਦੀਵਾਨਾਂ ਵਿਚ ਹਾਜ਼ਰੀ ਭਰਨਗੇ । ਉਹਨਾਂ ਸੰਗਤਾਂ ਨੂੰ ਕੀਰਤਨ ਦਰਬਾਰ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤਾ।