ਬਾਘਾ ਪੁਰਾਣਾ, 8 ਮਈ( ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਅਤੇ ਪ੍ਰਸਿੱਧ ਸਮਾਜਸੇਵੀ ਮਾਲਵਿਕਾ ਸੂਦ ਵੱਲੋਂ ਪੰਜਾਬ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਦਿੱਲੀ ਵਿਖੇ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਸਿਆਸੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੁਲਾਕਾਤ ਕਾਂਗਰਸ ਪਾਰਟੀ ਦੀ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਮੁਲਾਕਾਤ ਦੌਰਾਨ ਮਾਲਵਿਕਾ ਸੂਦ ਨੇ ਵਿਧਾਨ ਸਭਾ ਹਲਕਾ ਮੋਗਾ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਰਫ ਮੋਗਾ ਹੀ ਨਹੀਂ ਸਗੋਂ ਜ਼ਿਲ੍ਹੇ ਦੀਆਂ ਬਾਕੀ ਤਿੰਨ ਵਿਧਾਨ ਸਭਾ ਹਲਕਿਆਂ ਦੀ ਸਥਿਤੀ, ਲੋਕਾਂ ਦੇ ਮੁੱਦੇ, ਅਤੇ ਪਾਰਟੀ ਦੇ ਹਾਲਾਤ ਬਾਰੇ ਵੀ ਭੁਪੇਸ਼ ਬਘੇਲ ਨੂੰ ਜਾਣੂ ਕਰਵਾਇਆ। ਮਾਲਵਿਕਾ ਸੂਦ ਨੇ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਦੇ ਵਰਕਰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਇਸ ਮੌਕੇ ਭੁਪੇਸ਼ ਬਘੇਲ ਨੇ ਮਾਲਵਿਕਾ ਸੂਦ ਦੀ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਾਲਵਿਕਾ ਸੂਦ ਵੱਲੋਂ ਮੋਗਾ ਹਲਕੇ ਵਿੱਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਕਾਬਿਲ-ਏ-ਤਾਰੀਫ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਸਮਾਜ ਸੇਵਾ ਵਿੱਚ ਮਾਲਵਿਕਾ ਸੂਦ ਦੇ ਯੋਗਦਾਨ ਨੂੰ ਵੀ ਸਰਾਹਿਆ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਭਾਵਨਾ ਹੀ ਪਾਰਟੀ ਨੂੰ ਲੋਕਾਂ ਦੇ ਦਿਲਾਂ ਵਿੱਚ ਮਜ਼ਬੂਤ ਬਣਾਉਂਦੀ ਹੈ। ਭੁਪੇਸ਼ ਬਘੇਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲਵਿਕਾ ਸੂਦ ਨੂੰ ਹੋਰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਖਿਆ ਕਿ ਹੁਣ ਤੋਂ ਹੀ ਚੋਣਾਂ ਲਈ ਮੈਦਾਨੀ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਮੋਗਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰ ਵਰਕਰ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ ਤਾਂ ਜੋ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਮਾਲਵਿਕਾ ਸੂਦ ਨੇ ਭੁਪੇਸ਼ ਬਘੇਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਮੋਗਾ ਹਲਕੇ ਵਿੱਚ ਕੰਮ ਕਰ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਜਿੱਤ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਮੋਗਾ ਵਿਧਾਨ ਸਭਾ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ।
ਸਿਆਸੀ ਮਾਹਿਰਾਂ ਅਨੁਸਾਰ ਇਹ ਮੁਲਾਕਾਤ ਕਾਂਗਰਸ ਪਾਰਟੀ ਲਈ ਮੋਗਾ ਜ਼ਿਲ੍ਹੇ ਵਿੱਚ ਨਵੀਂ ਰਣਨੀਤੀ ਅਤੇ ਉਤਸ਼ਾਹ ਲੈ ਕੇ ਆ ਸਕਦੀ ਹੈ। ਇਸ ਨਾਲ ਨਾ ਸਿਰਫ ਵਰਕਰਾਂ ਵਿੱਚ ਜੋਸ਼ ਵਧੇਗਾ ਸਗੋਂ ਪਾਰਟੀ ਦੀ ਜ਼ਮੀਨੀ ਪਕੜ ਵੀ ਮਜ਼ਬੂਤ ਹੋਣ ਦੀ ਸੰਭਾਵਨਾ ਹੈ।
ਖ਼ਬਰਾਂ
ਮਾਲਵਿਕਾ ਸੂਦ ਦੀ ਭੁਪੇਸ਼ ਬਘੇਲ ਨਾਲ ਦਿੱਲੀ ਵਿੱਚ ਅਹਿਮ ਮੁਲਾਕਾਤ, 2027 ਚੋਣਾਂ ਲਈ ਤਿਆਰੀਆਂ ਤੇਜ਼ ਕਰਨ ਦੇ ਸੰਕੇਤ
* ਪੰਜਾਬ ਦਰਸ਼ਨ
8 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



