ਜੋਗਿੰਦਰ ਸਿੰਘ ਮਾਨ
ਮਾਨਸਾ21 ਅਕਤੂਬਰ :
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਪਰਿਵਾਰ ਅਤੇ ਸਮਰਥਕਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਧਰਨੇ ਦੌਰਾਨ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਫੈਸਲਾ ਨਹੀਂ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ।
ਮਨਪ੍ਰੀਤ ਕੌਰ ਨੇ ਕਿਹਾ ਕਿ ਹੁਣ ਮਾਮਲਾ ਸੀਬੀਆਈ ਕੋਲ ਦਰਜ ਹੋਣ ਤੋਂ ਬਾਅਦ ਪੋਸਟਮਾਰਟਮ ਕਰਵਾਉਣ ਸਬੰਧੀ ਪਰਿਵਾਰ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।
ਪਰਿਵਾਰ ਦਾ ਕਹਿਣਾ ਹੈ ਕਿ ਅਗਲਾ ਹਰ ਕਦਮ ਉਨ੍ਹਾਂ ਦੀ ਸਹਿਮਤੀ ਅਤੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਚੁੱਕਿਆ ਜਾਵੇਗਾ। ਹੁਣ ਸਾਰਿਆਂ ਦੀਆਂ ਨਜ਼ਰਾਂ ਪਰਿਵਾਰ ਦੀ ਹੋਣ ਵਾਲੀ ਮੀਟਿੰਗ ਅਤੇ ਉਸ ਤੋਂ ਬਾਅਦ ਲਏ ਜਾਣ ਵਾਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ।




