ਜੋਗਿੰਦਰ ਸਿੰਘ ਮਾਨ
ਮਾਨਸਾ, 5 ਅਗਸਤ
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਅਭਿਆਨ ਤਹਿਤ ਜ਼ਿਲ੍ਹਾ ਮਾਨਸਾ ਨੇ ਪੂਰੇ ਪੰਜਾਬ ਵਿੱਚ ਆਪਣੀ ਬੱਲੇ-ਬੱਲੇ ਕਰਵਾਉਂਦਿਆਂ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਰਿਕਾਰਡ 96.31 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਚੁੱਕਾ ਹੈ। ਐਨਾ ਹੀ ਨਹੀਂ, ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ ਮਾਨਸਾ ਦਾ ਬੁਢਲਾਡਾ ਹਲਕਾ 96.94 ਫ਼ੀਸਦੀ ਡਿਜੀਟਾਈਜੇਸ਼ਨ ਨਾਲ ਪੂਰੇ ਪੰਜਾਬ ਵਿੱਚੋਂ ਸਿਖਰ ’ਤੇ ਰਿਹਾ ਹੈ।
ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਅਗਸਤ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਪ੍ਰਕਿਰਿਆ ਵੀ ਪੂਰੀ ਕੀਤੀ ਜਾ ਚੁੱਕੀ ਹੈ। ਮਾਨਸਾ ਜ਼ਿਲ੍ਹੇ ਵਿਚ ਪਹਿਲਾਂ 645 ਪੋਲਿੰਗ ਸਟੇਸ਼ਨ ਸਨ ਅਤੇ ਹੁਣ ਰੈਸ਼ਨਲਾਈਜੇਸ਼ਨ ਉਪਰੰਤ ਚੋਣ ਹਲਕਾ ਮਾਨਸਾ ਵਿਖੇ 4 ਅਤੇ ਸਰਦੂਲਗੜ੍ਹ ਵਿਖੇ 1 ਹੋਰ ਪੋਲਿੰਗ ਸਟੇਸ਼ਨ ਬਣਨ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 650 ਹੋ ਚੁੱਕੀ ਹੈ।ਉਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਇਨ੍ਹਾਂ ਨੇ ਸਮੂਹ ਵੋਟਰਾਂ, ਰਾਜਨੀਤਕ ਪਾਰਟੀਆਂ, ਮੀਡੀਆ ਸਹਿਯੋਗੀਆਂ ਅਤੇ ਐੱਸ.ਆਈ.ਆਰ. ਪ੍ਰਕਿਰਿਆ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਸਮੂਹ ਅਮਲੇ ਨੂੰ ਵੀ ਵਧਾਈ ਦਿੱਤੀ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਖ਼ਬਰਾਂ
ਐਸ.ਆਈ.ਆਰ ਤਹਿਤ ਡਿਜੀਟਾਈਜੇਸ਼ਨ ’ਚ ਮਾਨਸਾ ਜ਼ਿਲ੍ਹੇ ਨੇ ਗੱਡੇ ਝੰਡੇ,ਮਾਨਸਾ ਨੇ ਗਣਨਾ ਫਾਰਮਾਂ ਦੀ 96.31 ਫ਼ੀਸਦੀ ਡਿਜੀਟਾਈਜੇਸ਼ਨ ਨਾਲ ਪੰਜਾਬ ਭਰ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
6 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



