ਮੋਗਾ , 2 ਅਗਸਤ (ਜਸ਼ਨ ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਜਦੋਂ ਮੋਗਾ ਜ਼ਿਲੇ ਵਿਚ ਪਹੁੰਚਿਆ ਤਾਂ ਸਮੁੱਚੇ ਪਿੰਡਾਂ ਸ਼ਹਿਰਾਂ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣ ਗਿਆ।
ਸ਼੍ਰੋਮਣੀ ਅਕਾਲੀ ਦਲ (ਪੁਨਰਸਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਦੇ ਪਿੰਡ ਪੀਰ ਮੁਹੰਮਦ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਚੱਲਿਆ ਹੋਇਆ ‘ਮੀਰੀ-ਪੀਰੀ ਖਾਲਸਾ ਮਾਰਚ’ ਪੜਾਅ ਦਰ ਪੜਾਅ ਹੁੰਦਾ ਹੋਇਆ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਮਾਰਚ ਦਾ ਬਹੁਤ ਹੀ ਨਿੱਘਾ ਅਤੇ ਪੂਰਨ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ। ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ, ਉਨ੍ਹਾਂ ਦੇ ਪਿਤਾ ਜਥੇਦਾਰ ਗੁਰਚਰਨ ਸਿੰਘ ਪੀਰ ਮੁਹੰਮਦ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਰਪ੍ਰੀਤ ਸਿੰਘ ਹੀਰੋ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਜੀਰਾ ਦੇ ਮੈਂਬਰ ਜਥੇਦਾਰ ਗੁਰਮੀਤ ਸਿੰਘ ਬੂਹ, ਜਥੇਦਾਰ ਮਹਿੰਦਰ ਸਿੰਘ ਲਹਿਰਾ, ਸੀਨੀਅਰ ਅਕਾਲੀ ਆਗੂ ਪ੍ਰਗਟ ਸਿੰਘ ਲਹਿਰਾ, ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ, ਗੁਰਮੁੱਖ ਸਿੰਘ ਸੰਧੂ, ਹਰਪਿੰਦਰ ਸਿੰਘ ਸੰਧੂ, ਸਰਪੰਚ ਹਰਜਿੰਦਰ ਸਿੰਘ ਔਜਲਾ (ਪਿੰਡ ਪੀਰ ਮੁਹੰਮਦ), ਗੁਰਬਖਸ਼ ਸਿੰਘ ਸੇਖੋਂ, ਜਰਨੈਲ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਸਰਦਾਰ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ਸਮੂਹ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਪੀਰ ਮੁਹੰਮਦ ਸਮੇਤ ਅਨੇਕਾਂ ਧਾਰਮਿਕ ਅਤੇ ਸਿਆਸੀ ਸ਼ਖਸ਼ੀਅਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪਹੁੰਚ ਰਹੀਆਂ ਸਮੂਹ ਪੰਥਕ ਸ਼ਖਸੀਅਤਾਂ ਦਾ ਵੀ ਪੂਰਨ ਸਤਿਕਾਰ ਸਹਿਤ ਧੰਨਵਾਦ ਤੇ ਸਵਾਗਤ ਕੀਤਾ ਗਿਆ। ਕਰਨੈਲ ਸਿੰਘ ਪੀਰ ਮੁਹੰਮਦ ਦੇ ਗ੍ਰਹਿ ਵਿਖੇ ਪਹੁੰਚ ਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਦੇ ਮਾਤਾ ਜੀ, ਮਾਤਾ ਪਾਲ ਕੌਰ ਦੀ ਜਲਦ ਸਿਹਤਯਾਬੀ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਇਸ ਮੌਕੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਦੇ ਸਾਜੇ-ਨਿਵਾਜੇ ਤਖ਼ਤ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਅਤੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਹ ’ਮੀਰੀ-ਪੀਰੀ ਖਾਲਸਾ ਮਾਰਚ’ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋ ਕੇ ਮਹੂ, ਲਹਿਰਾ ਬੇਟ, ਪੀਰ ਮੁਹੰਮਦ, ਅਤੇ ਸ਼ਾਹ ਅਬੂ ਬਕਰ (ਕੋਟ ਈਸੇ ਖਾਂ) ਤੋਂ ਹੁੰਦਾ ਹੋਇਆ ਅੱਗੇ ਧਾਰਮਕੋਟ, ਮੋਗਾ, ਤਖ਼ਤੂਪੁਰਾ, ਸ੍ਰੀ ਮੁਕਤਸਰ ਸਾਹਿਬ ਅਤੇ ਅੰਤ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸੰਪੂਰਨ ਹੋਵੇਗਾ।
ਫ਼ਤਹਿਗੜ੍ਹ ਪੰਜਤੂਰ ਸ਼ਹਿਰ ਵਾਸੀਆਂ ਨੇ ਥਾਂ-ਥਾਂ ਸਵਾਗਤੀ ਗੇਟ ਸਜਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਨਾਲ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ। ਸੰਗਤਾਂ ਵਿੱਚ ਮਾਰਚ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਪਵਿੱਤਰ ਯਾਤਰਾ ਦੇ ਦਰਸ਼ਨ ਕਰਨ ਲਈ ਪੁੱਜੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸਰਕਲ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਕੰਗ, ਸਾਬਕਾ ਸਰਪੰਚ ਮਹਿੰਦਰ ਸਿੰਘ ਫਤਿਹਗੜ੍ਹ ਪੰਜਤੂਰ, ਗੁਰਨਾਮ ਸਿੰਘ ਢਿੱਲੋਂ ਸ਼ਾਹਵਾਲਾ, ਤਰਸੇਮ ਸਿੰਘ ਜੰਗ ਸ਼ਾਹਵਾਲਾ, ਦਿਲਬਾਗ ਸਿੰਘ ਹੈਪੀ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਸੀਨੀਅਰ ਅਕਾਲੀ ਆਗੂ, ਤੋਂ ਇਲਾਵਾ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ, ਪ੍ਰਧਾਨ, ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ, ਸਰਪੰਚ ਦਲੇਰ ਸਿੰਘ ਸਾਮਾ, ਸੁਖਬੀਰ ਸਿੰਘ ਮੰਦਰ, ਚੇਅਰਮੈਨ ਮਾਰਕੀਟ ਕਮੇਟੀ ਸਤਪਾਲ ਸਿੰਘ ਬਿੱਟੂ ਥਿੰਦ ਅਤੇ ਕੌਂਸਲਰ ਹਰਜੀਤ ਸਿੰਘ ਥਿੰਦ ਸਮੇਤ ਵੱਡੀ ਗਿਣਤੀ ਵਿੱਚ ਪੰਥਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਮੌਜੂਦ ਸਨ। ਇਸ ਉਪਰੰਤ ਮਾਰਚ ਪਿੰਡ ਖੰਭੇ ਪਹੁੰਚਿਆ, ਜਿੱਥੇ ਜਸਵਿੰਦਰ ਸਿੰਘ ਮਨੇਸ, ਸਰਪੰਚ ਗੁਰਜੀਤ ਸਿੰਘ, ਮਨਦੀਪ ਕੌਰ ਖੰਭੇ, ਸਾਬਕਾ ਸਰਪੰਚ ਦਲੇਰ ਸਿੰਘ ਅਤੇ ਨੰਬਰਦਾਰ ਟਹਿਲ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ। ਇਸੇ ਤਰ੍ਹਾਂ ਪਿੰਡ ਸੈਦੇ ਸ਼ਾਹ ਵਿਖੇ ਵੀ ਮਾਰਚ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇੱਥੇ ਸਰਪੰਚ ਨਛੱਤਰ ਸਿੰਘ ਭੋਲਾ, ਨੰਬਰਦਾਰ ਬਲਵੀਰ ਸਿੰਘ ਉੱਪਲ, ਸਾਬਕਾ ਸਰਪੰਚ ਨਸੀਬ ਸਿੰਘ ਸਿੱਧੂ, ਗੁਰਨਾਮ ਸਿੰਘ ਸਿੱਧੂ ਅਤੇ ਸਮੂਹ ਪਿੰਡ ਵਾਸੀਆਂ ਨੇ ਮਾਰਚ ਦਾ ਭਰਪੂਰ ਸਵਾਗਤ ਕਰਦਿਆਂ ਗੁਰੂ ਸਾਹਿਬਾਨ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਸਮੁੱਚੇ ਰੂਟ ਦੌਰਾਨ ਸੰਗਤਾਂ ਦਾ ਉਤਸ਼ਾਹ, ਸੇਵਾ ਭਾਵਨਾ ਅਤੇ ਪੰਥਕ ਏਕਤਾ ਦੇ ਦਰਸ਼ਨ ਹਰ ਪੜਾਅ ’ਤੇ ਵੇਖਣ ਨੂੰ ਮਿਲੇ।





