ਮੋਗਾ, 2 ਜੁਲਾਈ (ਜਸ਼ਨ ) ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਂਗਰਸ ਹਾਈਕਮਾਨ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਆਗੂ ਬਰਕਰਾਰ ਰੱਖ ਕੇ ਹਾਈਕਮਾਨ ਨੇ ਉਨ੍ਹਾਂ ਦੇ ਤਜਰਬੇ, ਲੀਡਰਸ਼ਿਪ ਅਤੇ ਸੰਗਠਨਾਤਮਕ ਸਮਰੱਥਾ ’ਤੇ ਇੱਕ ਵਾਰ ਫਿਰ ਭਰੋਸਾ ਜਤਾਇਆ ਹੈ।
ਉਨ੍ਹਾਂ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਹਾ ਕਿ ਇਹ ਫ਼ੈਸਲੇ ਪੰਜਾਬ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ, ਵਿਜੈ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨਾ ਹਾਈਕਮਾਨ ਦੀ ਸੋਚੀ-ਸਮਝੀ ਅਤੇ ਦੂਰਅੰਦੇਸ਼ੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਅਤੇ ਯੋਗ ਆਗੂਆਂ ਨੂੰ ਵੱਖ-ਵੱਖ ਕਮੇਟੀਆਂ ਦੀ ਜ਼ਿੰਮੇਵਾਰੀ ਦੇਣ ਨਾਲ ਪਾਰਟੀ ਦਾ ਸੰਗਠਨ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਹੁਣ ਉਨ੍ਹਾਂ ਦੀਆਂ ਉਮੀਦਾਂ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਕਾਂਗਰਸ ਹਾਈਕਮਾਨ ਨੇ ਸਮੇਂ ਦੀ ਲੋੜ ਨੂੰ ਸਮਝਦਿਆਂ ਸੂਬੇ ਵਿਚ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕੀਤਾ ਹੈ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਟੀਮ ਸੂਬੇ ਦੇ ਹਰ ਵਰਗ ਨਾਲ ਸੰਪਰਕ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏਗੀ। ਮਾਲਵਿਕਾ ਸੂਦ ਨੇ ਕਾਂਗਰਸ ਹਾਈਕਮਾਨ ਵੱਲੋਂ ਕੀਤੀਆਂ ਸਾਰੀਆਂ ਨਿਯੁਕਤੀਆਂ ਦੀ ਸ਼ਲਾਘਾ ਕਰਦਿਆਂ ਨਵ-ਨਿਯੁਕਤ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮੂਹਿਕ ਲੀਡਰਸ਼ਿਪ ਅਤੇ ਮਜ਼ਬੂਤ ਸੰਗਠਨ ’ਤੇ ਵਿਸ਼ਵਾਸ ਕਰਦੀ ਹੈ ਅਤੇ ਇਹ ਨਿਯੁਕਤੀਆਂ ਵੀ ਉਸੇ ਸੋਚ ਦਾ ਪ੍ਰਤੀਕ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਟੀਮ ਪੂਰੀ ਇੱਕਜੁੱਟਤਾ ਨਾਲ ਕੰਮ ਕਰੇਗੀ ਅਤੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਹਰ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਅੰਤ ਵਿਚ ਕਿਹਾ ਕਿ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣਾ ਚਾਹੀਦਾ ਹੈ। ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਣ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਨਾਲ ਹੀ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੀਂ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਉਣ ਵਿਚ ਸਫ਼ਲ ਰਹੇਗੀ।
ਖ਼ਬਰਾਂ
ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮਿਸ਼ਨ 2027 ਨੂੰ ਮਿਲੇਗੀ ਨਵੀਂ ਰਫ਼ਤਾਰ: ਮਾਲਵਿਕਾ ਸੂਦ
* ਰਾਜਾ ਵੜਿੰਗ, ਬਾਜਵਾ ਸਮੇਤ ਨਵ-ਨਿਯੁਕਤ ਆਗੂਆਂ ਨੂੰ ਦਿੱਤੀ ਵਧਾਈ
2 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



