ਮੋਗਾ, 3 ਅਗਸਤ ( ਜਸ਼ਨ ) : ਮੋਗਾ ਦੇ ਵਾਰਡ ਨੰਬਰ-2 ਸਥਿਤ ਐਮ.ਪੀ. ਬਸਤੀ ਲੰਢੇਕੇ ਵਿੱਚ ਅੱਜ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਮੇਅਰ ਬਿਨੈਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਵਾਰਡ ਇੰਚਾਰਜ ਲਖਵਿੰਦਰ ਸਿੰਘ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਕਾਕਾ, ਵੱਡੀ ਗਿਣਤੀ ਵਿੱਚ ਵਾਰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਾਂ ਟਿਊਬਵੈੱਲ ਬੋਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਤੋਂ ਵਾਰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ ਅਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ ਵਾਰਡ ਵਾਸੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਬਿਨੈਪਾਲ ਕੌਰ ਦਾ ਵਾਰਡ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।
ਖ਼ਬਰਾਂ
ਵਿਧਾਇਕਾ ਡਾ. ਅਮਨਦੀਪ ਅਰੋੜਾ ਨੇ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਕਰਦਿਆਂ ਵਾਰਡ ਇੰਚਾਰਜ ਲਖਵਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ
6 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



