ਮੋਗਾ, 28 ਅਗਸਤ (ਜਸ਼ਨ ): ਆਮ ਆਦਮੀ ਪਾਰਟੀ ਵੱਲੋਂ ਹਲਕਾ ਮੋਗਾ ਦੇ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਰਾਕੇਸ਼ ਮਿੱਡਾ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਰਾਕੇਸ਼ ਮਿੱਡਾ ਪਾਰਟੀ ਦੇ ਮਿਹਨਤੀ, ਤਜਰਬੇਕਾਰ ਅਤੇ ਸਮਰਪਿਤ ਆਗੂ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜਰਬੇ ਨਾਲ ਹਲਕਾ ਮੋਗਾ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਸੰਗਠਨ ਦੀ ਮਜ਼ਬੂਤੀ ਉਸ ਦੇ ਵਰਕਰਾਂ ਦੀ ਮਿਹਨਤ ਅਤੇ ਆਪਸੀ ਤਾਲਮੇਲ ’ਤੇ ਨਿਰਭਰ ਕਰਦੀ ਹੈ। ਰਾਕੇਸ਼ ਮਿੱਡਾ ਨੂੰ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਸੰਗਠਨਾਤਮਕ ਕੰਮਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਰਾਕੇਸ਼ ਮਿੱਡਾ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਂਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਰਾਕੇਸ਼ ਮਿੱਡਾ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਅਮਨਦੀਪ ਕੌਰ ਅਰੋੜਾ ਨੇ ਰਾਕੇਸ਼ ਮਿੱਡਾ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਮਿਲ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ।