ਮੋਗਾ, 29 ਜੂਨ (ਜਸ਼ਨ ) : ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਵਿੱਚ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਿੱਚ ਕੁੱਲ 12 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ ਪਿੰਡ ਦਾ ਆਧੁਨਿਕ ਜਿੰਮ, ਡਰੋਲੀ ਭਾਈ ਤੋਂ ਕੋਰੇਵਾਲਾ, ਮੁੱਦਕੀ ਹੁੰਦੇ ਹੋਏ ਬਾਘਾਪੁਰਾਣਾ ਰੋਡ ਤੱਕ 15.63 ਕਿਲੋਮੀਟਰ ਸੜਕ, ਡਰੋਲੀ ਭਾਈ ਫਿਰਨੀ ਤੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਤੱਕ 1 ਕਿਲੋਮੀਟਰ ਸੜਕ ਅਤੇ ਡਰੋਲੀ ਭਾਈ ਤੋਂ ਸੋਸਨ, ਬਘੇਲੇਵਾਲਾ, ਮੰਗੇਵਾਲਾ, ਝੰਡੇਆਣਾ ਗਰਬੀ ਹੁੰਦੇ ਹੋਏ ਕੋਟ ਕਰੋੜ ਤੱਕ 16 ਕਿਲੋਮੀਟਰ ਸੜਕ ਦਾ ਨਿਰਮਾਣ ਸ਼ਾਮਲ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਬਰਾਬਰ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੜਕਾਂ, ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ ਅਤੇ ਇਲਾਕੇ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ, ਯੂਥ ਪ੍ਰਧਾਨ ਵਿੱਕੀ ਦੋਧੜੀਆ, ਚੇਅਰਮੈਨ ਜਗਦੀਪ ਸਿੰਘ ਚੁਪਕੀਤੀ, ਯੂਥ ਸਕੱਤਰ ਆਕਾਸ਼ਦੀਪ ਸਿੰਘ, ਬਲਾਕ ਪ੍ਰਧਾਨ (ਯੂਥ ਵਿੰਗ) ਹਰਵਿੰਦਰ ਸਿੰਘ ਬੱਬੂ, ਸੁਖਮੰਦਰ ਸਿੰਘ ਟੌਮ, ਗੁਰਵਿੰਦਰ ਸਿੰਘ ਗੈਰੀ, ਐਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਤੀਰਥ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਖ਼ਬਰਾਂ
ਡਰੋਲੀ ਭਾਈ ਤੋਂ ਸੋਸਨ, ਬਘੇਲੇਵਾਲਾ, ਮੰਗੇਵਾਲਾ, ਝੰਡੇਆਣਾ ਗਰਬੀ ਤੋਂ ਕੋਟ ਕਰੋੜ ਤੱਕ 16 ਕਿਲੋਮੀਟਰ ਸੜਕ ਦੇ ਨਿਰਮਾਣ ਦਾ ਉਦਘਾਟਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ
* ਵਿਕਾਸ ਦੀ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ : ਡਾ. ਅਮਨਦੀਪ ਕੌਰ ਅਰੋੜਾ
30 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



