ਮੋਗਾ, 9 ਅਕਤੂਬਰ (ਜਸ਼ਨ ): ਮੋਗਾ ਦੀ ਟਰੱਕ ਯੂਨੀਅਨ ਵਿਖੇ ਨਵੀਂ ਉਸਾਰੀ ਗਈ ਇਮਾਰਤ ਦਾ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹੋਈ। ਇਸ ਤੋਂ ਬਾਅਦ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਮੂਹ ਭਾਈਚਾਰੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਇਕੱਤਰ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਟਰਾਂਸਪੋਰਟ ਖੇਤਰ ਪੰਜਾਬ ਦੀ ਆਰਥਿਕਤਾ ਦੀ ਮੁੱਖ ਰੀੜ੍ਹ ਦੀ ਹੱਡੀ ਹੈ। ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਕੋਨੇ-ਕੋਨੇ ਤੱਕ ਮਾਲ ਪਹੁੰਚਾਉਣ ਵਾਲੇ ਟਰੱਕ ਆਪਰੇਟਰ ਅਤੇ ਡਰਾਈਵਰ ਸਮਾਜ ਦੀ ਅਹਿਮ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟਰੱਕ ਆਪਰੇਟਰਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਦੀ ਇਹ ਨਵੀਂ ਇਮਾਰਤ ਰੋਜ਼ਾਨਾ ਦੇ ਪ੍ਰਬੰਧਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਯੂਨੀਅਨ ਦੇ ਸਾਰੇ ਮੈਂਬਰਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਸਮਾਗਮ ਦੌਰਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਆਗਿਆਪਾਲ ਸਿੰਘ ਅਤੇ ਵਾਈਸ ਪ੍ਰਧਾਨ ਗੁਰਮੀਤ ਸਿੰਘ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ।
ਇਸ ਉਦਘਾਟਨੀ ਸਮਾਗਮ ਵਿੱਚ ਜਸਵਿੰਦਰ ਸਿੰਘ ਲੰਡੇਕੇ, ਪ੍ਰੀਤਮ ਸਿੰਘ, ਸਿੰਦਰਪਾਲ ਸਿੰਘ, ਵਰਿੰਦਰ ਸਿੰਘ ਸਲੀਣਾ, ਸੁਨੀਲ ਕੁਮਾਰ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਟਰੱਕ ਆਪਰੇਟਰ, ਡਰਾਈਵਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਖ਼ਬਰਾਂ
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਟਰੱਕ ਯੂਨੀਅਨ ਮੋਗਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
* ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਟਰੱਕ ਆਪਰੇਟਰਾਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਭਰੋਸਾ
9 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



