ਮੋਗਾ, 5 ਅਕਤੂਬਰ(ਜਸ਼ਨ ) : ਮੋਗਾ ਦਾਣਾ ਮੰਡੀ ਵਿੱਚ ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਪਹੁੰਚੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਖਰੀਦ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਏਡੀਸੀ ਜਸਪਿੰਦਰ ਸਿੰਘ, ਡੀਐਫਐਸਸੀ ਸੁਖਵਿੰਦਰ ਸਿੰਘ ਗਿੱਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ, ਚੇਅਰਮੈਨ ਅੰਗਰੇਜ ਸਿੰਘ ਸਮਰਾ, ਪ੍ਰਧਾਨ ਆਗਿਆਪਾਲ ਸਿੰਘ ਅਤੇ ਕਿਸਾਨ ਆਗੂ ਮੌਜੂਦ ਰਹੇ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣਾ ਅਤੇ ਝੋਨੇ ਦੀ ਸੁਚੱਜੀ, ਨਿਰਵਿਘਨ ਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।
ਖ਼ਬਰਾਂ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
6 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



