ਨਿਹਾਲ ਨਿੱਘ ਵਾਲਾ,10 ਜੁਲਾਈ ( ਜਸ਼ਨ ) ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ । ਇਸ ਦੌਰਾਨ ਵਿਧਾਇਕ ਬਿਲਾਸਪੁਰ ਨੇ ਨਗਰ ਨਿਵਾਸੀਆਂ ਨਾਲ ਮਾਨ ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਧਿਆਂ ਨੂੰ ਸਾਢੇ ਚਾਰ ਸਾਲਾਂ ਵਿੱਚ ਹੀ ਪੂਰਾ ਕਰ ਦਿੱਤਾ ਗਿਆ ਹੈ । ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਆਪਣੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਰੋਜਗਾਰ, ਅਤੇ ਸਮਾਜਿਕ ਭਲਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਘਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ।
ਪ੍ਰੋਗਰਾਮ ਦੌਰਾਨ 'ਮੇਰੀ ਰਸੋਈ' ਯੋਜਨਾ ਤਹਿਤ ਪਿੰਡ ਦੀਨਾ ਸਾਹਿਬ ਦੇ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਲੋੜਵੰਦ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਬਣਾਉਣਾ ਹੈ ਅਤੇ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪਰਿਵਾਰ ਜਰੂਰੀ ਖੁਰਾਕ ਤੋਂ ਵਾਂਝਾ ਨਾ ਰਹੇ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਪਹਿਲੀ ਸਰਕਾਰ ਹੈ ਜਿਸਨੇ ਪੰਜਾਬ ਦੇ ਆਮ ਲੋਕਾਂ ਦੀ ਸਾਰ ਲਈ ਹੈ ਖਾਲਸਾ ਜੀ ਹੋਰਾਂ ਦੱਸਿਆ ਕਿ ਪਿੰਡ-ਪਿੰਡ ਨਹਿਰੀ ਪਾਣੀ ਲਈ ਸੂਏ,ਕੱਸੀਆਂ, ਖਾਲ ਅਤੇ ਜਮੀਨਦੋਜ ਪਾਇਪਾਂ ਪਾਈਆਂ ਜਾ ਰਹੀਆਂ ਹਨ ਖੇਡ ਮੈਦਾਨ ਬਣ ਰਹੇ ਹਨ, ਵੱਡੀ ਪੱਧਰ ਤੇ ਪਿੰਡਾਂ ਦੀ ਕਾਇਆਕਲਪ ਹੋ ਰਹੀ ਹੈ ਇਸੇ ਕਰਕੇ ਲੋਕ ਆਉਣ ਵਾਲੀ ਸਰਕਾਰ ਵੀ ਭਗਵੰਤ ਸਿੰਘ ਮਾਨ ਜੀ ਦੀ ਲਿਆਉਣ ਲਈ ਕਮਰਕੱਸੇ ਕਰੀ ਬੈਠੇ ਹਨ ।
ਇਸ ਮੌਕੇ ਸਰਪੰਚ ਰਣਜੀਤ ਸਿੰਘ, ਨੰਬਰਦਾਰ ਨਵਪ੍ਰੀਤ ਸਿੰਘ, ਪੰਚ ਅਮਨਦੀਪ ਸਿੰਘ ਬਬਲੂ, ਫੂਡ-ਸਪਲਾਈ ਇੰਸਪੈਕਟਰ ਸਨਮ ਸੂਦ,ਨਿਰਭੈ ਸਿੰਘ ਨਾਹਰ,ਨਿਰਮਲ ਸਿੰਘ ਗਿੱਲ, ਮੰਦਰ ਸਿੰਘ ਬਰਾੜ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜਰ ਸਨ ।