ਮੋਗਾ ,2 ਅਕਤੂਬਰ (ਜਸ਼ਨ )
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਵਿਦਿਆ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਵਿਦਿਆ ਕੌਰ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮਪਤਨੀ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਿਆਰਾ ਸਿੰਘ ਨੇ ਦੱਸਿਆ ਕਿ ਮਾਤਾ ਵਿਦਿਆ ਕੌਰ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੀ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਵਿਦਿਆ ਕੌਰ ਦਾ ਅੰਤਿਮ ਸੰਸਕਾਰ 2 ਅਕਤੂਬਰ ਸ਼ੁੱਕਰਵਾਰ ਨੂੰ ਸ਼ਾਮ 2 ਵਜੇ ਪਿੰਡ ਬਿਲਾਸਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਾਤਾ ਵਿਦਿਆ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
ਖ਼ਬਰਾਂ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅੰਤਿਮ ਸਸਕਾਰ ਅੱਜ 2 ਅਕਤੂਬਰ ਦੁਪਹਿਰ 2 ਵਜੇ
2 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



