ਕੋਟ ਈਸੇ ਖਾਂ,23 ਅਗਸਤ (ਜਸ਼ਨ )ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਅਤੇ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਦੇ 300 ਤੋਂ ਵੱਧ ਖਿਡਾਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਸਕੂਲ ਦੇ ਵਿਦਿਆਰਥੀ ਬਾਸਕਟਬਾਲ, ਸ਼ਤਰੰਜ, ਗਤਕਾ, ਕ੍ਰਿਕਟ, ਬੈਡਮਿੰਟਨ, ਰੱਸਾਕਸ਼ੀ, ਤਾਈਕਵਾਂਡੋ, ਮਾਰਸ਼ਲ ਆਰਟ, ਟੇਬਲ ਟੈਨਿਸ, ਲਾਅਨ ਟੈਨਿਸ, ਬੇਸਬਾਲ, ਸਾਫਟਬਾਲ, ਵੁਸ਼ੂ, ਹਾਕੀ, ਪਾਵਰਲਿਫਟਿੰਗ ਸ਼ੂਟਿੰਗ ਅਤੇ ਸਕੇਟਿੰਗ ਆਦਿ ਖੇਡਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।ਇਨ੍ਹਾਂ ਖੇਡਾਂ ਲਈ ਵਿਦਿਆਰਥੀਆਂ ਨੂੰ ਸਕੂਲ ਦੇ ਖੇਡ ਕੋਚਾਂ ਵੱਲੋਂ ਨਿਯਮਿਤ ਤੌਰ ’ਤੇ ਤਿਆਰੀ ਕਰਵਾਈ ਜਾ ਰਹੀ ਹੈ। ਮੁਕਾਬਲਿਆਂ ਦੀ ਤਿਆਰੀ ਲਈ ਕੋਚ ਅਮਨ ਸ਼ਰਮਾ, ਚੰਦਨ, ਜਗਵਿੰਦਰ ਸਿੰਘ, ਹਰਸ਼ਦੀਪ ਸਿੰਘ, ਸੁਰਿੰਦਰ ਸਿੰਘ, ਜਿੰਦਰਪਾਲ ਸਿੰਘ ਅਤੇ ਪ੍ਰਿਆ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਕੋਚਾਂ ਵੱਲੋਂ ਖਿਡਾਰੀਆਂ ਨੂੰ ਖੇਡ ਦੇ ਤਕਨੀਕੀ ਪੱਖਾਂ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਭਾਵਨਾ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ , ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਖਿਡਾਰੀਆਂ ਅਤੇ ਕੋਚਾਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਖ਼ਬਰਾਂ
ਸ੍ਰੀ ਹੇਮਕੁੰਟ ਸਕੂਲ ਦੇ 300 ਤੋਂ ਵੱਧ ਖਿਡਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਲੈਣਗੇ ਭਾਗ
24 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



