ਗੁਰਦਾਸਪੁਰ , 11 ਨਵੰਬਰ (ਜਸ਼ਨ ) ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਅਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਚ ਬੀਤੀ ਸ਼ਾਮ ਪਿੰਡ ਦੇ ਹੀ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇ ਧਿਆਨ ਹਥਿਆਰਾਂ ਨਾਲ ਹਮਲਾ ਕਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਮ੍ਰਿਤਕ ਬਿਕਰਮ ਸਿੰਘ ਬਿੱਕੂ ਦੇ ਭਰਾ ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਹੀ ਸਰਪੰਚ ਜੋ ਕਿ ਕਾਂਗਰਸ ਪਾਰਟੀ ਦਾ ਹੈ ਉਸ ਦੀ ਉਸ ਤੇ ਭਰਾ ਬਿਕਰਮ ਸਿੰਘ ਬਿੱਕੂ ਨਾਲ ਪੁਰਾਣੀ ਰੰਜਿਸ਼ ਅਤੇ ਬੀਤੀ ਸ਼ਾਮ ਉਸ ਦਾ ਭਰਾ ਬਿਕਰਮਜੀਤ ਸਿੰਘ ਬਿੱਕੂ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਕੰਮ ਤੋਂ ਜਦ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਮੋੜ ਉੱਤੇ ਸਰਪੰਚ ਅਤੇ ਉਸਦੇ ਸਾਥੀ ਉਸਦਾ ਇੰਤਜ਼ਾਰ ਕਰ ਰਹੇ ਸਨ ਜਦ ਉਹ ਉੱਥੇ ਪਹੁੰਚਿਆ ਤਾਂ ਉਹ ਸੁਪਰ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸਰਪੰਚ ਨਾਲ ਬਿਕਰਮ ਸਿੰਘ ਮੇਖੂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਕਈਆਂ ਦਿਨਾਂ ਤੋਂ ਉਸ ਉੱਪਰ ਹਮਲੇ ਦੀ ਤਾਕ ਵਿੱਚ ਸਨ। ਉਸ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਅਧੀਨ 35 ਪੁਲਿਸ ਚੌਂਕੀ ਮਾਲੇਵਾਲ ਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਉਹਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਇਨਸਾਫ ਚਾਹੁੰਦੇ ਹਨ।
ਇਸ ਸਬੰਧੀ ਥਾਣਾ ਮਾਲੇਵਾਲ ਚੌਂਕੀ ਦੇ ਇੰਚਾਰਜ ਨੰਦ ਲਾਲ ਭੱਟੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਹੈ ਅਤੇ ਪਰਿਵਾਰ ਦੇ ਬਿਆਨਾਂ ਤੇ ਆਧਾਰ ਤੇ ਜੋ ਵੀ ਬਣਦੀ ਕਾਰਵਾਈ ਹੋਏਗੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ।