ਕੋਟ ਈਸੇ ਖਾਂ ,12 ਅਗਸਤ (ਜਸ਼ਨ )ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨ ਲਈ 05 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇ ਮੱਦੇਨਜ਼ਰ “ਹਰ ਘਰ ਤਿਰੰਗਾ” ਅਭਿਆਨ ਤਹਿਤ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਤਿਰੰਗਾ ਸਾਡੀ ਕੌਮੀ ਏਕਤਾ, ਆਜ਼ਾਦੀ ਅਤੇ ਮਾਣ-ਸਨਮਾਨ ਦਾ ਪ੍ਰਤੀਕ ਹੈ। “ਹਰ ਘਰ ਤਿਰੰਗਾ” ਮੁਹਿੰਮ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਰਾਸ਼ਟਰੀ ਝੰਡੇ ਨਾਲ ਜੁੜਨ ਅਤੇ ਆਜ਼ਾਦੀ ਦੇ ਮਹੱਤਵ ਨੂੰ ਸਮਝਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਅਭਿਆਨ ਨੂੰ ਸਫਲ ਬਣਾਉਣ ਵਿੱਚ ਸੂਬੇਦਾਰ ਮੁਖਤਿਆਰ ਅਹਿਮਦ, ਹਵਾਲਦਾਰ ਚੰਦਰੇਸ਼ ਯਾਦਵ ਅਤੇ ਨਾਇਕ ਅਜੈ ਕੁਮਾਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦੀ ਮਹੱਤਤਾ, ਇਸ ਦੇ ਸਨਮਾਨ ਅਤੇ ਦੇਸ਼ ਪ੍ਰਤੀ ਨਾਗਰਿਕਾਂ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ “ਹਰ ਘਰ ਤਿਰੰਗਾ” ਮੁਹਿੰਮ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਐਨ.ਓ. ਸਿਮਰਨਜੀਤ ਕੌਰ ਅਤੇ ਯਾਦਵਿੰਦਰ ਨੇ ਵੀ ਆਪਣੀ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਐਨ.ਸੀ.ਸੀ. ਕੈਡਿਟਾਂ ਨੇ ਪੂਰੇ ਉਤਸ਼ਾਹ ਨਾਲ ਗਤੀਵਿਧੀ ਵਿੱਚ ਭਾਗ ਲਿਆ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ “ਹਰ ਘਰ ਤਿਰੰਗਾ” ਸਿਰਫ਼ ਇੱਕ ਅਭਿਆਨ ਨਹੀਂ, ਸਗੋਂ ਹਰ ਭਾਰਤੀ ਦੇ ਦਿਲ ਵਿੱਚ ਦੇਸ਼ ਪ੍ਰਤੀ ਮਾਣ, ਸਤਿਕਾਰ ਅਤੇ ਏਕਤਾ ਦੀ ਭਾਵਨਾ ਜਗਾਉਣ ਦਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ।ਸਕੂਲ ਦੀ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਹੋਰ ਮਜ਼ਬੂਤ ਹੋਈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਉਪਰਾਲੇ ਲਈ ਐਨ.ਸੀ.ਸੀ. ਅਧਿਕਾਰੀਆਂ, ਸਟਾਫ਼ ਅਤੇ ਕੈਡਿਟਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ।
ਖ਼ਬਰਾਂ
ਐਨ.ਸੀ.ਸੀ. ਕੈਡਿਟਾਂ ਵੱਲੋਂ “ਹਰ ਘਰ ਤਿਰੰਗਾ” ਅਭਿਆਨ ਤਹਿਤ ਮਨਾਇਆ ਗਿਆ ਦਿਵਸ
12 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



