ਕੋਟ ਈਸੇ ਖਾਂ , 18 ਅਗਸਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ, ਦੇਸ਼-ਭਗਤੀ ਦੇ ਗੁਣਾਂ ਨਾਲ ਜੋੜਨ ਲਈ ਐਨ.ਸੀ.ਸੀ. ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਤਹਿਤ ਹੇਮਕੁੰਟ ਸਕੂਲ ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਦੇ 34 ਐਨ.ਸੀ.ਸੀ. ਕੈਡਿਟ 10 ਰੋਜ਼ਾ ਐਨ.ਸੀ.ਸੀ. ਕੈਂਪ ਵਿੱਚ ਭਾਗ ਲੈਣ ਲਈ ਰਵਾਨਾ ਹੋਏ।ਐਨ.ਸੀ.ਸੀ. 05 ਪੰਜਾਬ ਬਟਾਲੀਅਨ ਗਰਲਜ਼, ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੀ ਯੋਗ ਅਗਵਾਈ ਹੇਠ 18 ਅਗਸਤ ਤੋਂ 27 ਅਗਸਤ 2026 ਤੱਕ ਐਨ.ਸੀ.ਸੀ. ਅਕੈਡਮੀ, ਮਲੋਟ ਵਿਖੇ ਇਹ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ ਭਾਗ ਲੈ ਰਹੇ ਹਨ।ਕੈਂਪ ਦੌਰਾਨ ਕੈਡਿਟਾਂ ਨੂੰ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿੱਚ ਡ੍ਰਿੱਲ ਅਤੇ ਪਰੇਡ, ਸਰੀਰਕ ਸਿਖਲਾਈ, ਅਨੁਸ਼ਾਸਨ, ਨਕਸ਼ਾ ਪੜ੍ਹਨਾ, ਫ਼ਸਟ ਏਡ, ਦੇਸ਼-ਭਗਤੀ ਨਾਲ ਸਬੰਧਤ ਗਤੀਵਿਧੀਆਂ, ਟੀਮ ਵਰਕ ਅਤੇ ਸੱਭਿਆਚਾਰਕ ਪ੍ਰੋਗਰਾਮ ਸ਼ਾਮਲ ਹਨ। ਕੈਂਪ ਰਾਹੀਂ ਕੈਡਿਟਾਂ ਵਿੱਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਕੂਲ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਰਮਨਜੀਤ ਕੌਰ ਨੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਦੇਸ਼-ਭਗਤੀ, ਹਿੰਮਤ, ਆਤਮ-ਵਿਸ਼ਵਾਸ ਦੇ ਗੁਣ ਪੈਦਾ ਕਰਦੀ ਹੈ। ਉਨ੍ਹਾਂ ਕੈਡਿਟਾਂ ਨੂੰ ਕੈਂਪ ਦੌਰਾਨ ਪੂਰੀ ਮਿਹਨਤ ਅਤੇ ਲਗਨ ਨਾਲ ਭਾਗ ਲੈ ਕੇ ਨਵੀਆਂ ਸਿੱਖਿਆਵਾਂ ਹਾਸਲ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਕੋਮਲਪ੍ਰੀਤ ਕੌਰ ਅਤੇ ਮੈਡਮ ਮਮਤਾ ਜੋਤੀ ਹਾਜ਼ਰ ਸਨ