ਮੋਗਾ, 31 ਅਗਸਤ (ਜਸ਼ਨ ) ਨੇਪਾਲ ਵਿਚ ਵਾਪਰੀ ਦੁਖਦਾਈ ਘਟਨਾ ਕਾਰਨ ਹੋਏ ਭਾਰੀ ਜਾਨੀ-ਮਾਲੀ ਨੁਕਸਾਨ ’ਤੇ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਵੱਲੋਂ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਹਰ ਪਾਸਿਓਂ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਚੇਅਰਮੈਨ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਨੇਪਾਲ ਵਿਚ ਵਾਪਰੀ ਇਸ ਤਬਾਹੀ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਔਖੀ ਘੜੀ ਵਿਚ ਹੋਲੀ ਹਾਰਟ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪ੍ਰਭਾਵਿਤ ਲੋਕਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਜਾਂ ਹੋਰ ਅਚਾਨਕ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਨੂੰ ਹੀ ਨਹੀਂ, ਸਗੋਂ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦੀਆਂ ਹਨ। ਅਜਿਹੇ ਸਮੇਂ ਵਿਚ ਮਨੁੱਖਤਾ, ਏਕਤਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿਚ ਹੌਂਸਲਾ ਰੱਖਣ ਦੀ ਅਪੀਲ ਕੀਤੀ।
ਸਕੂਲ ਦੇ ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸ਼ਿਵਾਨੀ ਅਰੋੜਾ, ਰਮਨ ਅਰੋੜਾ ਵੱਲੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਉਨ੍ਹਾਂ ਦੀ ਸੁਰੱਖਿਆ, ਚੰਗੀ ਸਿਹਤ ਅਤੇ ਜਲਦ ਤੋਂ ਜਲਦ ਹਾਲਾਤ ਆਮ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੀ ਨੇਪਾਲ ਦੇ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਲਈ ਸ਼ਾਂਤੀ, ਸੁਰੱਖਿਆ ਅਤੇ ਹੌਂਸਲੇ ਦੀ ਕਾਮਨਾ ਕੀਤੀ ਗਈ।