ਧਰਮਕੋਟ , 17 ਨਵੰਬਰ ( ਜਸ਼ਨ ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਸੂਝ ਬੂਝ ਸਦਕਾ ਜ਼ਿਲਾ ਮੋਗਾ ਅੰਦਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜਬੂਤ ਹੋ ਰਿਹਾ ਹੈ । ਪ੍ਰਧਾਨ ਨਿਹਾਲ ਸਿੰਘ ਭੁੱਲਰ ਦੇ ਕਾਰਜਕਾਲ ਦੌਰਾਨ ਜ਼ਿਲਾ ਮੋਗਾ ਅੰਦਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਸਮੇਂ ਦੌਰਾਨ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾ ਦੀਆਂ ਰੈਲੀਆਂ ਦਾ ਆਯੋਜਨ ਜਿਲ੍ਹਾ ਮੋਗਾ ਵਿੱਚ ਕੀਤਾ ਗਿਆ ਜੋ ਕਿ ਬਹੁਤ ਹੀ ਸਫਲਤਾ ਪੂਰਵਕ ਨੇਪਰੇ ਚੜ੍ਹੀਆਂ ਉੱਥੇ ਹੀ ਨਿਹਾਲ ਸਿੰਘ ਭੁੱਲਰ ਵੱਲੋਂ ਜ਼ਿਲਾ ਮੋਗਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਵਰਕਰਾਂ ਦੇ ਹੱਕ ਵਿੱਚ ਉਹਨਾਂ ਨਾਲ ਔਖੇ ਸਮੇਂ ਵਿੱਚ ਖੜੇ ਰਹਿ ਕੇ ਉਹਨਾਂ ਦਾ ਪੱਖ ਪੂਰਿਆ ਜਾ ਰਿਹਾ ਹੈ ਉੱਥੇ ਹੀ ਨਿਹਾਲ ਸਿੰਘ ਭੁੱਲਰ ਵੱਲੋਂ ਪਿੰਡ ਪਿੰਡ, ਕਸਬੇ ਅਤੇ ਸ਼ਹਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਮੋਗਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਜਿਲੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਵੱਡੀ ਮਜਬੂਤੀ ਨਾਲ ਹਲਕਾ ਇੰਚਾਰਜਾਂ ਦੀਆਂ ਮਿਹਨਤਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ। ਨਿਹਾਲ ਸਿੰਘ ਭੁੱਲਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਲਗਾਤਾਰ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਆਮ ਲੋਕਾਂ ਦੇ ਤੱਕ ਪਹੁੰਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਦੌਰਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਧਰਤੀ ਨਾਲ ਜੁੜੀ ਹੋਈ ਖੇਤਰੀ ਪਾਰਟੀ ਹੈ ਅਤੇ ਇਸ ਦਾ ਸੂਬੇ ਦੇ ਇਤਿਹਾਸ ਅਤੇ ਵਿਕਾਸ 'ਚ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ 'ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਵਰਗ ਵੀ ਪਾਰਟੀ ਦੀਆਂ ਸਰਗਰਮੀਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਮੁੱਖ ਮੰਤਰੀ ਬਣ ਕੇ ਸੂਬੇ 'ਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਮੁੜ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰੇਗਾ । ਉਨ੍ਹਾਂ ਮੁਤਾਬਕ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਰਹੇਗੀ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ । ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ਤੇ ਲਿਆਉਣ ਲਈ ਅਕਾਲੀ ਦਲ ਵੱਲ ਆਸ ਭਰੀ ਨਜ਼ਰ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਤੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ ਅਕਾਲੀ ਦਲ ਦੀ ਸਰਕਾਰ ਹੀ ਕਰ ਸਕਦੀ ਹੈ, ਕਿਉਂਕਿ ਇਹ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ।