ਕੋਟ ਈਸੇ ਖਾਂ , 31 ਅਕਤੂਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੇ ਐਨ.ਐੱਸ.ਐੱਸ. ਵਲੰਟੀਅਰਜ਼ ਹਾਈਕਿੰਗ ਟ੍ਰੈਕਿੰਗ ਕੈਂਪ ਵਿੱਚ ਭਾਗ ਲੈਣ ਲਈ ਰੋਪੜ ਲਈ ਰਵਾਨਾ ਹੋਏ। ਇਹ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਰੋਪੜ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਐਨ.ਐੱਸ.ਐੱਸ. ਵਲੰਟੀਅਰਜ਼ ਭਾਗ ਲੈ ਰਹੇ ਹਨ। ਹੇਮਕੁੰਟ ਸਕੂਲ ਦੇ ਵਲੰਟੀਅਰਜ਼ ਵੀ ਇਸ ਕੈਂਪ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੇ ਹਨ।ਇਸ ਕੈਂਪ ਰਾਹੀਂ ਵਲੰਟੀਅਰਜ਼ ਨੂੰ ਹਾਈਕਿੰਗ ਟ੍ਰੈਕਿੰਗ ਵਰਗੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।ਇਸ ਮੌਕੇ ਸਕੂਲ ਦੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸ੍ਰੀ ਅਮੀਰ ਸਿੰਘ ਨੇ ਵਲੰਟੀਅਰਜ਼ ਨੂੰ ਕੈਂਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਖ਼ਬਰਾਂ
ਸ੍ਰੀ ਹੇਮਕੁੰਟ ਸਕੂਲ ਦੇ ਐਨ.ਐੱਸ.ਐੱਸ. ਵਲੰਟੀਅਰਜ਼ ਹਾਈਕਿੰਗ ਟ੍ਰੈਕਿੰਗ ਕੈਂਪ ਲਈ ਰਵਾਨਾ
31 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



