ਕੋਟ ਈਸੇ ਖਾਂ, 6 ਅਕਤੂਬਰ (ਜਸ਼ਨ ) ਪੜ੍ਹਾਈ ਦੇ ਖੇਤਰ ਵਿਚ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਵਾਲੇ ਬੱਚੇ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਕਰ ਸਕਦੇ ਹਨ। ਹਰ ਬੱਚੇ ਵਿਚ ਅੱਗੇ ਵਧਣ ਦੀ ਸਮਰੱਥਾ ਹੁੰਦੀ ਹੈ, ਲੋੜ ਸਿਰਫ਼ ਉਸ ਦੀ ਪ੍ਰਤਿਭਾ ਨੂੰ ਪਛਾਣ ਕੇ ਸਹੀ ਦਿਸ਼ਾ ਦੇਣ ਦੀ ਹੈ। ਹੇਮਕੁੰਟ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੜ੍ਹਾਈ ਵਿਚ ਮਿਹਨਤ ਕਰਨ ਵਾਲੇ ਬੱਚਿਆਂ ਲਈ ਜ਼ਿੰਦਗੀ ਵਿਚ ਕੋਈ ਵੀ ਮੰਜ਼ਿਲ ਔਖੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਟੀਚਾ ਨਿਰਧਾਰਤ ਕਰਕੇ ਉਸ ਨੂੰ ਹਾਸਲ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਯਤਨ ਕਰਨ। ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ ਅਤੇ ਮਿਹਨਤ ਕਰਨ ਵਾਲਾ ਵਿਅਕਤੀ ਕਿਸੇ ਨਾ ਕਿਸੇ ਰੂਪ ਵਿਚ ਆਪਣੀ ਮੰਜ਼ਿਲ ਤੱਕ ਜ਼ਰੂਰ ਪਹੁੰਚਦਾ ਹੈ। ਉਨਾ ਕਿਹਾ ਕਿ ਬੱਚਿਆਂ ਦੇ ਜੀਵਨ ਵਿਚ ਸਿੱਖਿਆ ਦਾ ਬਹੁਤ ਵੱਡਾ ਮਹੱਤਵ ਹੈ। ਸਿੱਖਿਆ ਮਨੁੱਖ ਨੂੰ ਸਿਰਫ਼ ਗਿਆਨ ਹੀ ਨਹੀਂ ਦਿੰਦੀ, ਸਗੋਂ ਉਸ ਦੇ ਸੋਚਣ ਅਤੇ ਸਮਝਣ ਦੇ ਢੰਗ ਨੂੰ ਵੀ ਵਿਕਸਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਫਲਤਾ ਲਈ ਕਿਸੇ ਛੋਟੇ ਰਸਤੇ ਦੀ ਬਜਾਏ ਮਿਹਨਤ ਅਤੇ ਨਿਰੰਤਰ ਯਤਨ ਨੂੰ ਆਪਣਾ ਸਾਥੀ ਬਣਾਉਣਾ ਚਾਹੀਦਾ ਹੈ। ਉਨਾ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਬੱਚਿਆਂ ਦੀ ਸਫਲਤਾ ਵਿਚ ਅਹਿਮ ਭੂਮਿਕਾ ਹੁੰਦੀ ਹੈ। ਬੱਚਿਆਂ ਦੀਆਂ ਕਾਬਲੀਅਤਾਂ ਨੂੰ ਸਮਝ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਬਹੁਤ ਜ਼ਰੂਰੀ ਹੈ। ਬੱਚਿਆਂ ਦੀ ਦੂਜਿਆਂ ਨਾਲ ਤੁਲਨਾ ਕਰਨ ਦੀ ਬਜਾਏ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਦੀ ਕਦਰ ਕਰਨੀ ਚਾਹੀਦੀ ਹੈ।
ਖ਼ਬਰਾਂ
ਮੇਹਨਤੀ ਬੱਚੇ ਹੀ ਜ਼ਿੰਦਗੀ ਦੀ ਹਰ ਮੰਜ਼ਿਲ ਸਰ ਕਰਦੇ ਨੇ : ਰਣਜੀਤ ਕੌਰ ਸੰਧੂ
8 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



