ਜ਼ੀਰਾ (ਤੀਰਥ ਸਨੇਰ): ਜ਼ੀਰਾ ਹਲਕੇ ਦੇ ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸੈਂਕੜੇ ਪਰਿਵਾਰਾਂ ਨੇ ਹੋਰਨਾਂ ਸੇਖੋਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਅਤੇ ਲੋਕ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਵਿਚ ਭਰੋਸਾ ਪ੍ਰਗਟਾਇਆ। ਇਕੱਠ ਦੌਰਾਨ ਸੈਂਕੜੇ ਪਰਿਵਾਰਾਂ ਨੇ ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ ਸੇਖੋਂ ਨਾਲ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਸੇਖੋਂ ਦੀ ਅਗਵਾਈ ਵਿੱਚ ਆਪਣਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣ ਵਾਲੀ ਸੋਚ ਤੋਂ ਪ੍ਰਭਾਵਿਤ ਹਨ। ਕਈ ਪਿੰਡਾਂ ਦੇ ਸਰਪੰਚ ਪੰਚ ਸਮੇਤ ਪਰਿਵਾਰ ਸ਼ਾਮਲ ਹੋਏ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹਨ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨ ਨੂੰ ਪਹਿਲ ਦਿੰਦੇ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਇਲਾਕੇ ਦੇ ਵਿਕਾਸ ਤੇ ਲੋਕ ਭਲਾਈ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਸੇਖੋਂ ਨੇ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਲੋਕਾਂ ਦੀ ਇਕਜੁੱਟਤਾ ਅਤੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਮਜ਼ਬੂਤ ਕਰਦੇ ਹੋਏ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਸਾਂਝੇ ਤੌਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਅੱਗੇ ਲਿਜਾਣ ਲਈ ਉਹ ਹਰ ਪੱਧਰ ’ਤੇ ਯਤਨਸ਼ੀਲ ਰਹਿਣਗੇ। ਇਸ ਮੌਕੇ ਵੱਖ ਵੱਖ ਪਿੰਡਾਂ ਅਤੇ ਸਰਪੰਚਾਂ ਦੇ ਲੋਕਾਂ ਨੇ ਕਿਹਾ ਕਿ ਨੇ ਪਿੰਡ ਦੇ ਸੈਂਕੜੇ ਪਰਿਵਾਰਾਂ ਵੱਲੋਂ ਸੇਖੋਂ ਨਾਲ ਚੱਲਣ ਦਾ ਫੈਸਲਾ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਸਮਾਜ ਸੇਵਾ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਸੋਚ ਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਾਂਝ ਹੋਰ ਮਜ਼ਬੂਤ ਹੋਵੇਗੀ। ਸੇਖੋਂ ਨੇ ਸਮਰਥਨ ਦੇਣ ਵਾਲੇ ਸਾਰੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ।