ਜੋਗਿੰਦਰ ਸਿੰਘ ਮਾਨ
ਮਾਨਸਾ 13 ਅਕਤੂਬਰ ;
ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਉਸ ਨੂੰ ਗੋਲੀਆਂ ਦਵਾਈਆਂ ਦੀ ਦੁਕਾਨ ਚਲਾਉਣ ਵਾਲੇ ਇੱਕ ਦੁਕਾਨਦਾਰ ਵਲੋਂ ਸ਼ਰੇਆਮ ਲੋਕਾਂ ਦੇ ਸਾਹਮਣੇ ਮਾਰੀਆਂ ਗਈਆਂ ਹਨ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮਿਰਤਕ ਐਲਾਨਿਆ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਨੂੰ ਸੋਸ਼ਲ ਮੀਡੀਆ ’ਤੇ ‘ਝੋਟਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਮਾਨਸਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੁਝ ਮੈਡੀਕਲ ਸਟੋਰਾਂ ’ਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਦੋਸ਼ ਲਗਾਉਂਦਿਆਂ ਮੁਹਿੰਮ ਚਲਾਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦਵਾਈਆਂ ਦੀ ਵਿਕਰੀ ਕਾਰਨ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ ਹੈ। ਮਾਨਸਾ ਦੇ ਇੱਕ ਦਵਾਈਆਂ ਵੇਚਣ ਵਾਲੇ
ਦੁਕਾਨਦਾਰ ਨੂੰ ਜੁੱਤੀਆਂ ਦੀ ਮਾਲਾ ਪਾ ਕੇ ਸ਼ਹਿਰ ਵਿੱਚ ਘੁਮਾਉਂਦੇ ਹੋਏ ਠਾਣੇ ਬੰਦ ਕਰਵਾਇਆ ਸੀ ਅਤੇ ਉਸੇ ਵਲੋਂ ਹੀ ਅੱਜ ਗੋਲੀਆਂ ਮਾਰੀਆਂ ਦੱਸੀਆਂ ਗਈਆਂ ਹਨ।
ਸਹਿਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ,ਹਰ ਪਾਸੇ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।