ਮੋਗਾ, 17 ਨਵੰਬਰ (ਜਸ਼ਨ ) ਪੰਜਾਬ ਵਿਚ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਅਤੇ ਕਥਿਤ ਬੇਨਿਯਮੀਆਂ ਦੇ ਮਾਮਲੇ ਸਬੰਧੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਨੇਕ ਸਿੰਘ ਰਾਮੂਵਾਲਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਇਮਾਨਦਾਰੀ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਨਾਲ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਅਤੇ ਉਨ੍ਹਾਂ ਦੀ ਮਿਹਨਤ ਜੁੜੀ ਹੋਈ ਹੈ। ਸਾਬਕਾ ਚੇਅਰਮੈਨ ਹਰਨੇਕ ਸਿੰਘ ਰਾਮੂਵਾਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਦਿਨ-ਰਾਤ ਸਖ਼ਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਉਹ ਆਪਣੇ ਮਾਪਿਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣਾ ਕੀਮਤੀ ਸਮਾਂ ਅਤੇ ਸਰੋਤ ਲਗਾਉਂਦੇ ਹਨ। ਅਜਿਹੇ ਵਿਚ ਜੇਕਰ ਕਿਸੇ ਵੀ ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਜਾਂ ਧਾਂਦਲੀ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਇਹ ਨੌਜਵਾਨਾਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੀ.ਸੀ.ਐੱਸ. ਵਰਗੀ ਵੱਕਾਰੀ ਪ੍ਰੀਖਿਆ ਦੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ। ਜੇਕਰ ਇਸ ਪ੍ਰਕਿਰਿਆ ਦੌਰਾਨ ਕਿਸੇ ਵੀ ਪੱਧਰ ’ਤੇ ਕੋਈ ਗੜਬੜੀ ਹੋਈ ਹੈ ਤਾਂ ਉਸ ਦੀ ਬਾਰੀਕੀ ਨਾਲ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਰਾਮੂਵਾਲਾ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਨੂੰ ਬੇਵਜਾ ਬਚਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਅੰਤ ਵਿਚ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।
ਖ਼ਬਰਾਂ
ਪੀ.ਸੀ.ਐੱਸ. ਭਰਤੀ ਪ੍ਰਕਿਰਿਆ ’ਚ ਕਥਿਤ ਧਾਂਦਲੀ ਦੀ ਹੋਵੇ ਨਿਰਪੱਖ ਜਾਂਚ : ਚੇਅਰਮੈਨ ਹਰਨੇਕ ਸਿੰਘ ਗਿੱਲ ਰਾਮੂਵਾਲਾ
* ਕਿਹਾ ; ਨੌਜਵਾਨਾਂ ਦੇ ਭਵਿੱਖ ਅਤੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ
18 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



