ਧਰਮਕੋਟ , 9 ਸਤੰਬਰ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੀਨੀਅਰ ਆਗੂ ਗੁਰਮੀਤ ਸਿੰਘ ਗਗੜਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨੇ ਪ੍ਰੈਸ ਕੋਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 9 ਸਤੰਬਰ, ਦਿਨ ਬੁਧਵਾਰ ਨੂੰ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਧਰਮਕੋਟ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕੇ ਅੰਦਰ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ। ਸਾਬਕਾ ਸਰਪੰਚ ਨੇ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਰੈਲੀ ਨੂੰ ਇਤਿਹਾਸਕ ਸਫ਼ਲਤਾ ਦਿਵਾਉਣ ਦੇ ਮਕਸਦ ਨਾਲ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਕੀਤੀਆਂ ਰਾਬਤਾ ਮੀਟਿੰਗਾਂ ਦੀ ਬਦੌਲਤ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਸੂਬੇ ਦੀ ਮੌਜੂਦਾ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਮੌਜੂਦਾ ਹਾਲਾਤ ਨੂੰ ਲੈ ਕੇ ਕਾਫ਼ੀ ਰੋਸ ਹੈ ਅਤੇ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦੀ ਗਵਾਹ ਹੈ । ਉਨ੍ਹਾਂ ਹਲਕਾ ਧਰਮਕੋਟ ਦੇ ਸਮੂਹ ਵਾਸੀਆਂ ਅਤੇ ਅਕਾਲੀ ਵਰਕਰਾਂ ਦਾ ਰੈਲੀ ਵਿਚ ਆਉਣ ਤੇ ਸਵਾਗਤ ਕੀਤਾ ।
ਖ਼ਬਰਾਂ
ਪੰਜਾਬ ਬਚਾਓ ਰੈਲੀ’ ਲਈ ਧਰਮਕੋਟ ’ਚ ਲੋਕ ਆਪ ਮੁਹਾਰੇ ਪੁੱਜ ਰਹੇ : ਗੁਰਮੀਤ ਸਿੰਘ ਗਗੜਾ
* ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ ਨੇ ਰੈਲੀ ਵਿਚ ਆਈਆਂ ਸੰਗਤਾਂ ਦਾ ਕੀਤਾ ਸਵਾਗਤ
9 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:


