ਕੋਟ ਈਸੇ ਖਾਂ, 26 ਜੂਨ (ਜਸ਼ਨ ) "ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਦੀ ਕਮਾਨ ਸੌਂਪਣ ਦਾ ਮਨ ਬਣਾ ਬੈਠੇ ਹਨ।" ਇਹ ਪ੍ਰਗਟਾਵਾ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਨੇ 'ਅੰਤਰਰਾਸ਼ਟਰੀ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਰੋਜ਼ਗਾਰ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਦੇ ਭਵਿੱਖ ਅਤੇ ਵਪਾਰੀਆਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਦਾ ਢੁੱਕਵਾਂ ਹੱਲ ਚਾਹੁੰਦੇ ਹਨ। ਲੋਕ ਹੁਣ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ ਜੋ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣੇ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ। ਕਾਕਾ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਸ਼ਾਸਨ ਦੌਰਾਨ ਲੋਕ ਭਲਾਈ ਦੀਆਂ ਕਈ ਯੋਜਨਾਵਾਂ ਲਾਗੂ ਕੀਤੀਆਂ ਅਤੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਵੀ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਕੰਮਕਾਜ ਨੂੰ ਯਾਦ ਕਰਦੇ ਹਨ ਅਤੇ ਪਾਰਟੀ ਪ੍ਰਤੀ ਵਿਸ਼ਵਾਸ ਜਤਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਨਦੇਹੀ ਨਾਲ ਤਿਆਰੀ ਕਰ ਰਹੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਮਜ਼ਬੂਤ ਅਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਹੈ। ਕਾਂਗਰਸ ਪਾਰਟੀ ਕੋਲ ਤਜਰਬਾ, ਯੋਗਤਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਕਰਨ ਲਈ ਤਿਆਰ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਵੇਗੀ ਅਤੇ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
ਖ਼ਬਰਾਂ
ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਮਨ ਬਣਾ ਬੈਠੇ ਹਨ : ਸੁਖਜੀਤ ਸਿੰਘ ਕਾਕਾ ਲੋਹਗੜ੍ਹ
* ਅੱਜ ਵੀ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਕੰਮਕਾਜ ਨੂੰ ਯਾਦ ਕਰਦੇ ਨੇ
29 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



