ਤਰਨਤਾਰਨ,26 ਜੂਨ (ਅਮਿਤ ਮਰਵਾਹਾ): ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਕੈਰੋਂ ਦੇ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਪੁਲਿਸ ਚੌਂਕੀ ਅੰਦਰ ਆਪਣੇ ਸਰਵਿਸ ਹਥਿਆਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਗੋਲੀ ਲੱਗਣ ਤੋਂ ਬਾਅਦ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਚੌਂਕੀ ਵਿੱਚ ਮੌਜੂਦ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪੱਟੀ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਕੁਝ ਕਿਹਾ ਜਾ ਸਕੇਗਾ।