ਮੋਗਾ, 23 ਅਗਸਤ (ਜਸ਼ਨ ): ਆਮ ਆਦਮੀ ਪਾਰਟੀ ਨੂੰ ਵਾਰਡ ਨੰਬਰ 24 ਵਿੱਚ ਉਸ ਸਮੇਂ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਵਾਰਡ ਦੀ ਮੌਜੂਦਾ ਕੌਂਸਲਰ ਹੇਮ ਲਤਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਾਰਡ ਨੰਬਰ 24 ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰ ਹੇਮ ਲਤਾ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਹੇਮ ਲਤਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਾਰਡ ਨੰਬਰ 24 ਵਿੱਚ ਪਾਰਟੀ ਦਾ ਜਨ ਆਧਾਰ ਹੋਰ ਮਜ਼ਬੂਤ ਹੋਵੇਗਾ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਲੋਕਾਂ ਦੀ ਸੇਵਾ ਕਰਨਾ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਪਾਰਟੀ ਦਾ ਮੁੱਖ ਉਦੇਸ਼ ਹੈ।
ਇਸ ਮੌਕੇ ਕੌਂਸਲਰ ਹੇਮ ਲਤਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਨਾਲ ਮਿਲ ਕੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਹੇਮ ਲਤਾ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਾਰਡ ਨੰਬਰ 24 ਵਿੱਚ ਪਾਰਟੀ ਨੂੰ ਨਿਸ਼ਚਿਤ ਤੌਰ ’ਤੇ ਸਿਆਸੀ ਮਜ਼ਬੂਤੀ ਮਿਲੀ ਹੈ।
ਇਸ ਮੌਕੇ ਮੇਅਰ ਵਿਨੇਪਾਲ ਕੌਰ ਜੀ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ , ਡਿਪਟੀ ਮੇਅਰ ਗੌਰਵ ਗਰਗ , ਸੰਗਠਨ ਇੰਚਾਰਜ ਰਕੇਸ਼ ਮਿੱਡਾ , ਸਾਬਕਾ ਕੌਂਸਲਰ ਸ਼ਿੰਦਾ ਬਰਾੜ , ਹਿੰਮਤ ਸਿੰਘ ਜੱਬਲ ਜੀ ਬੀ.ਸੀ. ਵਿੰਗ ਕੋਆਰਡੀਨੇਟਰ ਅਤੇ ਕੌਂਸਲਰ ਜਗਦੀਪ ਸਿੰਘ ਜਗਾ ਮੌਜੂਦ ਸਨ
ਖ਼ਬਰਾਂ
ਸਿਆਸੀ ਭੂਚਾਲ ; ਨਵੀਂ ਚੁਣੀ ਕੌਂਸਲਰ ,ਭਾਜਪਾ ਛੱਡ ‘ਆਪ’ ਵਿੱਚ ਹੋਈ ਸ਼ਾਮਲ
* *ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ—ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
23 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



