ਜੈਤੋ,12 ਮਈ (ਮਨਜੀਤ ਸਿੰਘ ਢੱਲਾ) - ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਸਾਬਕਾ ਡਾਇਰੈਕਟਰ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਉਪ ਪ੍ਰਧਾਨ ਭਾਜਪਾ ਆਗੂ ਪ੍ਰਦੀਪ ਸਿੰਗਲਾ ਐੱਮ.ਸੀ. ਨੇ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਜੈਤੋ ਸ਼ਹਿਰ ਦੀਆਂ ਰੇਲਵੇ ਸੰਬੰਧੀ ਸਮੱਸਿਆਵਾਂ ਬਾਰੇ ਮੰਗ ਪੱਤਰ ਸੌਂਪਿਆ ਗਿਆ।
ਪ੍ਰਦੀਪ ਸਿੰਗਲਾ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਸੜਕ ਮਾਰਗ ’ਤੇ ਬਣਿਆ ਰੇਲਵੇ ਫਾਟਕ ਲੰਬੇ ਸਮੇਂ ਤੱਕ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਫਿਰੋਜ਼ਪੁਰ ਤੋਂ ਹਰਿਦੁਆਰ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਟ੍ਰੇਨਾਂ ਦਾ ਜੈਤੋ ਵਿੱਚ ਸਟਾਪੇਜ ਦੇਣ ਦੀ ਵੀ ਮੰਗ ਕੀਤੀ।
ਉਨ੍ਹਾਂ ਜੈਤੋ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਦੇ ਨੀਵੇਂ ਅਤੇ ਛੋਟੇ ਹੋਣ ਕਾਰਨ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ।
ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੌਕੇ ’ਤੇ ਹੀ ਫਿਰੋਜ਼ਪੁਰ ਰੇਲ ਮੰਡਲ ਦੇ ਅਧਿਕਾਰੀਆਂ ਨੂੰ ਜੈਤੋ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਕੇਂਦਰੀ ਮੰਤਰੀ ਬਿੱਟੂ ਵੱਲੋਂ ਰੇਲਵੇ ਦੇ ਉਚ ਅਧਿਕਾਰੀਆਂ ਨੂੰ ਜੈਤੋ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।
ਪ੍ਰਦੀਪ ਸਿੰਗਲਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਜਲਦ ਹੀ ਟੀਮ ਜੈਤੋ ਪਹੁੰਚ ਕੇ ਮੌਕਾ ਵੇਖੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜੈਤੋ ਦੀਆਂ ਰੇਲਵੇ ਸੰਬੰਧੀ ਸਮੱਸਿਆਵਾਂ ਦਾ ਜਲਦੀ ਹੱਲ ਹੋਵੇਗਾ।
ਖ਼ਬਰਾਂ
ਜੈਤੋ ਰੇਲਵੇ ਮੁੱਦਿਆਂ ’ਤੇ ਰਵਨੀਤ ਬਿੱਟੂ ਨਾਲ ਮਿਲੇ ਪ੍ਰਦੀਪ ਸਿੰਗਲਾ
* ਰੇਲ ਸਮੱਸਿਆ
12 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



