ਕੈਨੇਡਾ , 4 ਨਵੰਬਰ ( ਕੁਲਤਾਰਨ ਸਿੰਘ ਪਧਿਆਣਾ )ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਆਪ ਨੂੰ ਪਾਰਟੀ ਤੋਂ ਵੱਖ ਕਰ ਲਿਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਕੀਤੀ ਅਪੀਲ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ’ਤੇ ਮੇਲ ਨਹੀਂ ਖਾਂਦੀ। ਇਸ ਲਈ ਮੇਰੇ ਵੱਲੋਂ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਹ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਦੁਬਾਰਾ ਵਾਪਸੀ ਕਰਦੇ ਨੇ ਜਾਂ ਫਿਰ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹਦੇ ਨੇ ।
ਖ਼ਬਰਾਂ
ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ਪੁਨਰ ਸੁਰਜੀਤ
4 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



