ਮੋਗਾ ,19 ਅਕਤੂਬਰ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਖਣਮੁੱਖ ਭਾਰਤੀ ਪੱਤੋ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਦੇ ਆਦੇਸ਼ ਅਨੁਸਾਰ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦੇ ਸੱਦੇ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਰੋਸ਼ ਪ੍ਰਗਟ ਕਰਦਿਆਂ ਸਾਥੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਤੇ ਮੌਜੂਦਾ ਤਹਿਸੀਲਦਾਰ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ ਦੀ ਮੰਗ ਕਰਦਿਆਂ ਲਿਖਤੀ ਪੱਤਰ ਦਿੱਤਾ ਗਿਆ।
ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਇਸ ਸਾਂਝੇ ਸੰਘਰਸ਼ ਵਿਚ ਪਰਿਵਾਰ ਦਾ ਡੱਟ ਕੇ ਸਾਥ ਨਿਭਾਏਗਾ।