ਮੋਗਾ, 31 ਅਕਤੂਬਰ (ਜਸ਼ਨ ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਮੋਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ’ਤੇ ਇੱਕ ਵਾਰ ਫਿਰ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਮੁੜ ਟਿਕਟ ਮਿਲਣ ’ਤੇ ਮੋਗਾ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਤਾਂਤਾ ਲੱਗਾ ਰਿਹਾ। ਪਾਰਟੀ ਵੱਲੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ਲਈ ਉਹ ਧੰਨਵਾਦੀ ਹਨ। ਉਹ ਇਸ ਭਰੋਸੇ ’ਤੇ ਖਰਾ ਉਤਰਨ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਗਾ ਵਿਧਾਨ ਸਭਾ ਹਲਕੇ ਦੀ ਤਰੱਕੀ ਅਤੇ ਹਰ ਵਰਗ ਦੀ ਭਲਾਈ ਉਨ੍ਹਾਂ ਦੀ ਪਹਿਲ ਰਹੇਗੀ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਜਨ ਸੇਵਾ ਦਾ ਮਾਧਿਅਮ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਪਾਰਟੀ ਲੀਡਰਸ਼ਿਪ ਵੱਲੋਂ ਮੁੜ ਮੌਕਾ ਦਿੱਤੇ ਜਾਣ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਹ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਵਾਉਣ ਲਈ ਵਚਨਬੱਧ ਹਨ। ਡਾ. ਅਮਨਦੀਪ ਕੌਰ ਅਰੋੜਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕ ਹਨ। ਆਗਾਮੀ ਵਿਧਾਨ ਸਭਾ ਚੋਣਾਂ ਲਈ ਮੁੜ ਟਿਕਟ ਮਿਲਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਖ਼ਬਰਾਂ
ਪੰਜਾਬ ਵਿਧਾਨ ਸਭਾ ਚੋਣਾਂ 2027: ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਨੂੰ ਮੁੜ ਮਿਲੀ ਆਮ ਆਦਮੀ ਪਾਰਟੀ ਦੀ ਟਿਕਟ, ਵਧਾਈਆਂ ਦੇਣ ਵਾਲਿਆਂ ਦਾ ਨਿਵਾਸ ਸਥਾਨ ’ਤੇ ਲੱਗਾ ਤਾਂਤਾ
* *ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ, ਭਰੋਸੇ ’ਤੇ ਖਰਾ ਉਤਰ ਕੇ ਮੋਗਾ ਦੇ ਵਿਕਾਸ ਲਈ ਕਰਾਂਗੀ ਕੰਮ : ਡਾ. ਅਮਨਦੀਪ ਕੌਰ ਅਰੋੜਾ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



