ਕੈਨੇਡਾ ,23 ਨਵੰਬਰ ( ਕੁਲਤਾਰਨ ਸਿੰਘ ਪਧਿਆਣਾ )ਭੁਲੱਥ ਦੇ ਪੰਜਾਬੀ ਨੌਜਵਾਨ ਦਾ ਅਮਰੀਕਾ'ਚ ਗੋਲ਼ੀ ਮਾਰ ਕੇ ਕਤਲ ਕਰ ਉਪਰੰਤ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ । ਪੰਜਾਬ ਵਿਚ ਹਰ ਪਾਸੇ ਮਾਤਮ ਛਾਇਆ ਹੋਇਆ ਹੈ।
ਅਮਰੀਕਾ ਤੋਂ ਸਾਹਮਣੇ ਆਈ ਖ਼ਬਰ ਮੁਤਾਬਿਕ ਭੁਲੱਥ ਦੇ ਇਕ ਨੌਜਵਾਨ ਦਾ ਗੋ.ਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ। ਮ੍ਰਿਤਕ ਪਰਮਜੀਤ ਸਿੰਘ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਪਰਮਜੀਤ ਸਿੰਘ ਅਜੇ ਛੋਟਾ ਹੀ ਸੀ ਜਦੋਂ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਸੀ। ਉਹ ਕਰੀਬ 10 ਸਾਲ ਪਹਿਲਾਂ ਆਪਣੀ ਜ਼ਿੰਦਗੀ ਬਣਾਉਣ ਅਤੇ ਰੋਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ, ਜਿੱਥੇ ਉਹ ਕੈਲੀਫੋਰਨੀਆ ਵਿੱਚ ਕੰਮ ਕਰਦਾ ਸੀ।
ਖ਼ਬਰਾਂ
ਪੰਜਾਬੀ ਨੌਜਵਾਨ ਦਾ ਅਮਰੀਕਾ'ਚ ਗੋਲ਼ੀ ਮਾਰ ਕੇ ਕਤਲ
23 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



