ਧਰਮਕੋਟ , 6 ਅਗਸਤ (ਜਸ਼ਨ ) ਕਾਂਗਰਸ ਪਾਰਟੀ ਦੀਆਂ ਚੋਣਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਦੱਸਦਿਆਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਅਤੇ ਯੋਗ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਕਿਸੇ ਇੱਕ ਵਿਅਕਤੀ ਵਿਚ ਨਹੀਂ, ਸਗੋਂ ਲੱਖਾਂ ਸਮਰਪਿਤ ਵਰਕਰਾਂ ਵਿਚ ਵੱਸਦੀ ਹੈ।"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਪਾਰਟੀ ਦਾ ਹਰ ਆਗੂ ਤੇ ਵਰਕਰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਮੈਦਾਨ ਵਿੱਚ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜੋ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਨਾਲ ਖੜ੍ਹੇ ਰਹਿੰਦੇ ਹਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਏਕਤਾ, ਅਨੁਸ਼ਾਸਨ ਅਤੇ ਆਪਸੀ ਸਹਿਯੋਗ ਹੀ ਜਿੱਤ ਦੀ ਸਭ ਤੋਂ ਵੱਡੀ ਕੁੰਜੀ ਹੈ। ਜਦੋਂ ਸਮੂਹ ਕਾਂਗਰਸੀ ਇੱਕ ਮੰਚ ’ਤੇ ਇਕੱਠੇ ਹੋ ਕੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ ਤਾਂ 2027 ਵਿੱਚ ਜਿੱਤ ਦਾ ਨਵਾਂ ਇਤਿਹਾਸ ਲਿਖਿਆ ਜਾਵੇਗਾ। ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ, ਲੋਕਾਂ ਵਿੱਚ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪਹੁੰਚਾਉਣ ਅਤੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ।
ਖ਼ਬਰਾਂ
ਮਿਸ਼ਨ 2027 ਲਈ ਪਾਰਟੀ ਦਾ ਹਰ ਆਗੂ ਤੇ ਵਰਕਰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਮੈਦਾਨ ਵਿੱਚ ਡਟਿਆ: ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ
6 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



