ਲੋਕ ਭਲਾਈ ਤੇ ਵਿਕਾਸ ਕੰਮਾਂ ਨੂੰ ਤਰਜੀਹੀ ਆਧਾਰ ‘ਤੇ ਕਰਨ ਲਈ ਪ੍ਰੇਰਿਆ
ਮੋਗਾ, 06 ਜੁਲਾਈ (ਲਛਮਣਜੀਤ ਸਿੰਘ ਪੁਰਬਾ )
ਅੱਜ ਮੋਗਾ ਵਿਖੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੰਤਰੀ ਹਰਦੀਪ ਸਿੰਘ ਮੰਡੀਆ ਪਹੂੰਚੇ ਜਦ ਕਿ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੀ ਹਾਜ਼ਰ ਰਹੇ ।
ਇਸ ਮੌਕੇ ਤੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਸਰਬ ਸੰਮਤੀ ਨਾਲ ਮੋਗਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਜਿਸ ਵਿੱਚ ਰਕੇਸ਼ ਬਜਾਜ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਗੌਰਵ ਗਰਗ ਨੂੰ ਡਿਪਟੀ ਮੇਅਰ ਚੁਣਿਆ ਗਿਆ ਉੱਥੇ ਹੀ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੇਅਰ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਹੋਣ ਕਾਰਨ ਜੋ ਸ਼ਹਿਰ ਦੇ ਕੰਮ ਹਨ ਤੇਜ਼ੀ ਨਾਲ ਕਰਵਾਏ ਜਾਣਗੇ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ ਜਿਸ ਵਿੱਚ 36 ਕੌਂਸਲਰਾਂ ਵੱਲੋਂ ਆਪਣਾ ਸਹਿਯੋਗ ਦਿੱਤਾ ਗਿਆ ਅਤੇ ਸਾਡੇ ਵਿੱਚ ਵਿਸ਼ੇਸ਼ ਤੌਰ ਤੇ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ਪੀ ਹਾਜ਼ਰ ਹੋਏ ਉੱਥੇ ਹੀ ਉਹਨਾਂ ਨੇ ਸਾਰੇ ਹੀ ਵਲੰਟਰੀਆਂ ਦਾ ਸ਼ਹਿਰ ਵਾਸੀਆਂ ਦਾ ਹੌਸਲਾ ਦਾ ਧੰਨਵਾਦ ਕੀਤਾ।
ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰ ਮੇਅਰ ਤੇ ਚੇਅਰਮੈਨਾਂ ਸਮੇਤ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਰਹੇ ਹਨ , ਜਿਸਦੇ ਨਤੀਜੇ ਵਜੋਂ ਕੁਝ ਪਰਿਵਾਰਾਂ ਦੀ ਰਾਜ ਭਾਗ ਉੇਪਰ ਇਜਾਰੇਦਾਰੀ ਖ਼ਤਮ ਹੋ ਗਈ ਹੈ ।
ਕੈਬਨਿਟ ਮੰਤਰੀ ਸ ਮੁੰਡੀਆਂ ਅੱਜ ਮੋਗਾ ਵਿਖੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਮੌਕੇ ਪੁੱਜੇ ਸਨ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਸੱਚਾਈ ਦੀ ਰਾਜਨੀਤੀ ਕੀਤੀ ਹੈ ਅਤੇ ਆਮ ਘਰਾਂ ਦੇ ਯੋਗ ਧੀਆਂ ਪੁੱਤਾਂ ਨੂੰ ਅੱਗੇ ਲੈ ਕੇ ਆਉਂਦੀ ਹੈ, ਇੱਥੇ ਪਰਿਵਾਰਵਾਦ ਦਾ ਕੋਈ ਵੀ ਬੋਲਬਾਲਾ ਨਹੀਂ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵੱਲੋਂ ਹਰੇਕ ਵਰਗ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਅੱਗੇ ਵੀ ਯਤਨਸ਼ੀਲ ਹੈ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦਿਨ ਰਾਤ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ਼ ਅੱਗੇ ਤੋਂ ਵੀ ਜਿਆਦਾ ਪਰਪੱਕ ਹੋ ਗਿਆ ਹੈ। ਔਰਤਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਵਾਲੀ ਗਰੰਟੀ ਹਾਲ ਹੀ ਵਿੱਚ ਪੂਰੀ ਕਰ ਦਿੱਤੀ ਗਈ ਹੈ ਜਿਸ ਨਾਲ ਮਹਿਲਾ ਸਮਾਜ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਅੱਜ ਡਿਵੀਜਨਲ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਨਿਗਰਾਨੀ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਗਈ ਜਿਸ ਤਹਿਤ ਆਮ ਆਦਮੀ ਪਾਰਟੀ ਦੇ ਕੌਂਸਲਰ ਸ੍ਰੀ ਰਕੇਸ਼ ਕੁਮਾਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ਼੍ਰੀ ਗੌਰਵ ਗਰਗ ਨੂੰ ਡਿਪਟੀ ਮੇਅਰ ਨਗਰ ਨਿਗਮ ਮੋਗਾ ਚੁਣਿਆ ਗਿਆ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਵਿੱਚ ਹੋਈਆਂ ਨਵੀਆਂ ਨਿਯੁਕਤੀਆਂ ਨਾਲ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਨਗਰ ਨਿਗਮ ਵਚਨਬੱਧ ਰਹੇਗਾ।ਉਹਨਾਂ ਨਿਵ ਨਿਯੁਕਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਵਧਾਈ ਦਿੱਤੀ। ਇਸ ਮੌਕੈ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ , ਮੇਅਰ ਵਿਨੈਪਾਲ ਕੌਰ ਤੇ ਹੋਰ ਵੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜਰ ਸਨ।




