ਕੋਟ ਈਸੇ ਖਾਂ,27 (ਜਸ਼ਨ )ਪੰਜਾਬ ਦੇ ਸਕੂਲਾਂ ਵਿਚ ਮਨਾਏ ਰਹੇ ਰੱਖੜੀ ਦੇ ਤਿਉਹਾਰ ਦੀ ਲੜੀ ਵਿਚ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਬੜੇ ਚਾਅ ਨਾਲ ਭਾਗ ਲਿਆ ਅਤੇ ਸਕੂਲ ਦਾ ਮਾਹੌਲ ਖੁਸ਼ੀਆਂ ਭਰਿਆ ਬਣ ਗਿਆ।

ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੀਆਂ ਲੜਕੀਆਂ ਵੱਲੋਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਬਣਾਈਆਂ ਗਈਆਂ। ਉਨ੍ਹਾਂ ਨੇ ਆਪਣੇ ਭਰਾਵਾਂ ਦੇ ਹੱਥਾਂ ’ਤੇ ਆਪਣੇ ਹੱਥਾਂ ਨਾਲ ਬਣਾਈਆਂ ਰੱਖੜੀਆਂ ਬੰਨ੍ਹੀਆਂ। ਬੱਚਿਆਂ ਨੇ ਰੰਗੀਨ ਅਤੇ ਸੁੰਦਰ ਕੱਪੜੇ ਪਾ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਾਰਿਆਂ ਨੇ ਮਿਲ ਕੇ ਇਸ ਤਿਉਹਾਰ ਦਾ ਖੂਬ ਆਨੰਦ ਮਾਣਿਆ।

ਅਧਿਆਪਕਾਂ ਵੱਲੋਂ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਰੱਖੜੀ ਭੈਣ-ਭਰਾ ਦੇ ਪਿਆਰ ਅਤੇ ਸਤਿਕਾਰ ਦਾ ਤਿਉਹਾਰ ਹੈ। ਇਸ ਤਰ੍ਹਾਂ ਦੇ ਤਿਉਹਾਰ ਬੱਚਿਆਂ ਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ।

ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਮਨਜੀਤ ਕੌਰ ਨੇ ਸਾਰੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਨੇ ਬੱਚਿਆਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।