ਸਰੀ,ਕੈਨੇਡਾ,8 ਮਈ (ਬਿੱਟੂ ਗਰੋਵਰ )ਕੈਨੇਡਾ ਦੇ ਸ਼ਹਿਰ ਸਰੀ ਵਿਖੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਮਿਤ, ਧਾਰਮਿਕ ਸਮਾਗਮ 17 ਮਈ ਨੂੰ ਕਰਵਾਇਆ ਜਾਵੇਗਾ। ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵੀ ਕਮਲਜੀਤ ਸਿੰਘ ਮੋਗਾ ਐਬਸਫੋਰਡ,ਸਤਨਾਮ ਸਿੰਘ ਦਾਤੇਵਾਲ , ਉੱਘੇ ਪੱਤਰਕਾਰ ਪਵਨ ਗਰੋਵਰ,ਬਿਜਨੈਸਮੈਨ ਸੁਖਦੇਵ ਸਿੰਘ ਅਰੋੜਾ ਅਤੇ ਇੰਦਰਜੀਤ ਸਿੰਘ ਰੂਮੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵਰਗੀ ਜਥੇਦਾਰ ਤੋਤਾ ਸਿੰਘ ਨਮਿਤ, ਧਾਰਮਿਕ ਸਮਾਗਮ 17 ਮਈ ਨੂੰ ਕਰਵਾਇਆ ਜਾਵੇਗਾ ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ,ਗੁਰਬਾਣੀ ਕੀਰਤਨ ਅਤੇ ਕਥਾ ਦਾ ਪ੍ਰਵਾਹ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਰੀ ਵਿਖੇ ਹੋਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਉਹਨਾਂ ਸੰਗਤਾਂ ਨੂੰ ਗੁਰਦਵਾਰਾ ਸਾਹਿਬ ਵਿਖੇ ਇਹਨਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।