ਜ਼ੀਰਾ, 2 ਸਤੰਬਰ (ਤੀਰਥ ਸਨੇਰ/ਪੁਰਬਾ / ਜਸ਼ਨ/ਜੋਗਿੰਦਰ ਪਾਲ ਮਾਲੜਾ ): ਜ਼ੀਰਾ ਤੋਂ ਕੋਟ ਈਸੇ ਖਾਂ ਰੋਡ ’ਤੇ ਪੈਂਦੇ ਪਿੰਡ ਤਲਵੰਡੀ ਮੰਗੇ ਖਾਂ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਦੇ ਡੀਪੀਈ ਅਧਿਆਪਕ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਔਲਖ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੋਟ ਈਸੇ ਖਾਂ ਤੋਂ ਪੱਤਰਕਾਰ ਜੋਗਿੰਦਰ ਪਾਲ ਮਾਲੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਔਲਖ ਵੀ ਡੀਪੀ ਸਿਮਰਨ ਸਿੰਘ ਔਲਖ ਕੋਟ ਈਸੇ ਖਾਂ ਦਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਗੁਰਵਿੰਦਰ ਸਿੰਘ ਅਤੇ ਵਿਦਿਆਰਥੀ ਅਭੈਪ੍ਰਤਾਪ ਸਿੰਘ ਔਲਖ ਆਪਣੀ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਤਲਵੰਡੀ ਮੰਗੇ ਖਾਂ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ । ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਦੋਵਾਂ ਨੂੰ ਗੱਡੀ 'ਚੋਂ ਬਾਹਰ ਕੱਢਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦੋਵਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨੇੜਲੇ ਸਰਕਾਰੀ ਹਸਪਤਾਲ ਭੇਜ ਦਿੱਤਾ। ਇਸ ਦਰਦਨਾਕ ਹਾਦਸੇ ਦੀ ਖ਼ਬਰ ਫੈਲਦਿਆਂ ਹੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਅਤੇ ਪੂਰੇ ਇਲਾਕੇ ਵਿੱਚ ਗਮਗੀਨ ਮਾਹੌਲ ਬਣ ਗਿਆ ਹੈ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਅਚਾਨਕ ਹੋਏ ਘਾਟੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਖ਼ਬਰਾਂ
ਸੜਕ ਹਾਦਸਾ; ਡੀ ਪੀ ਈ ਅਧਿਆਪਕ ਅਤੇ ਵਿਦਿਆਰਥੀ ਦੀ ਮੌਤ,ਸਕਾਰਪੀਓ ਦੀ ਟੱਕਰ ਨਾਲ ਕਾਰ ਦੇ ਉੱਡੇ ਪਰਖੱਚੇ, ਸਿਖਿਆ ਵਿਭਾਗ ਵਿੱਚ ਸੋਗ ਦੀ ਲਹਿਰ
* ਵਿਦਿਆਰਥੀ ਅਭੈ ਪ੍ਰਤਾਪ ਸਿੰਘ ਔਲਖ ਵੀ ਡੀਪੀ ਸਿਮਰਨ ਔਲਖ ਕੋਟ ਈਸੇ ਖਾਂ ਦਾ ਪੁੱਤਰ ਸੀ
4 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



