ਮੋਗਾ, 27 ਅਗਸਤ ( ਜਸ਼ਨ ): ਰੋਟਰੀ ਕਲੱਬ ਮੋਗਾ ਸਿਟੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਟਲ ਤਾਜ ਵਿਖੇ ਕਲੱਬ ਦੇ ਚੇਅਰਮੈਨ ਵਿਜੈ ਮਦਾਨ ਅਤੇ ਪ੍ਰਧਾਨ ਰਾਜੀਵ ਬੇਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਕੇ ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਚੇਅਰਮੈਨ ਵਿਜੈ ਮਦਾਨ ਅਤੇ ਪ੍ਰਧਾਨ ਰਾਜੀਵ ਬੇਦੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿਦੱਸਿਆ ਕਿ 30 ਅਗਸਤ ਨੂੰ ਬਜ਼ੁਰਗ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦੌਰਾਨ ਰੋਟਰੀ ਕਲੱਬ ਮੋਗਾ ਸਿਟੀ ਦੇ ਮੈਂਬਰ ਬਜ਼ੁਰਗਾਂ ਨਾਲ ਸਮਾਂ ਬਿਤਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭੋਜਨ ਵੀ ਕਰਵਾਉਣਗੇ। ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਹਰ ਵਿਅਕਤੀ ਦਾ ਨੈਤਿਕ ਫਰਜ਼ ਹੈ। ਕਲੱਬ ਵੱਲੋਂ ਸਮੇਂ-ਸਮੇਂ ’ਤੇ ਲੋੜਵੰਦਾਂ, ਬਜ਼ੁਰਗਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਸਹਾਇਤਾ ਲਈ ਸੇਵਾ ਕਾਰਜ ਕੀਤੇ ਜਾਂਦੇ ਹਨ। ਮੀਟਿੰਗ ਵਿੱਚ 6 ਸਤੰਬਰ ਨੂੰ ਆਰਿਆ ਸਕੂਲ ਨੰਬਰ-2, ਨਿਊ ਟਾਊਨ, ਮੋਗਾ ਵਿਖੇ ਅਧਿਆਪਕ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ 25 ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਜੀਵਨ ਮੁੱਲਾਂ ਦੀ ਸਿੱਖਿਆ ਵੀ ਦਿੰਦੇ ਹਨ। ਇਸ ਲਈ ਅਧਿਆਪਕਾਂ ਦਾ ਸਨਮਾਨ ਕਰਨਾ ਸਮਾਜ ਅਤੇ ਸਿੱਖਿਆ ਪ੍ਰਤੀ ਸਨਮਾਨ ਪ੍ਰਗਟ ਕਰਨ ਦੇ ਬਰਾਬਰ ਹੈ। ਅਧਿਆਪਕ ਸਨਮਾਨ ਸਮਾਰੋਹ ਨੂੰ ਸਫਲ ਬਣਾਉਣ ਲਈ ਵੱਖ-ਵੱਖ ਤਿਆਰੀਆਂ ’ਤੇ ਵੀ ਚਰਚਾ ਕੀਤੀ ਗਈ ਅਤੇ ਕਲੱਬ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਹੁਦੇਦਾਰਾਂ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਸਿਟੀ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਅਜਿਹੇ ਕਾਰਜ ਲਗਾਤਾਰ ਕਰਵਾਉਂਦਾ ਰਹੇਗਾ। ਇਸ ਮੌਕੇ ਚੇਅਰਮੈਨ ਵਿਜੈ ਮਦਾਨ, ਪ੍ਰਧਾਨ ਰਾਜੀਵ ਬੇਦੀ, ਸਕੱਤਰ ਗੁਰਜੀਤ ਸਿੰਘ, ਕੈਸ਼ੀਅਰ ਵਿਨੋਦ ਗਰਗ, ਸੰਜੀਵ ਅਰੋੜਾ, ਰਾਜੇਸ਼ ਗੁਪਤਾ, ਦਿਨੇਸ਼ ਕਟਾਰੀਆ, ਪ੍ਰਦੀਪ ਜਿੰਦਲ, ਯਸ਼ ਪਾਲ ਅਗਰਵਾਲ, ਗੌਰਵ ਮਿੱਤਲ, ਪ੍ਰਵੇਸ਼ ਗੋਇਲ, ਸੰਜੈ ਗਰਗ, ਸੰਦੀਪ ਗਰਗ ਸੀ.ਏ., ਕਪਿਲ ਕਪੂਰ, ਸ਼ਿਵ ਕੁਮਾਰ, ਅੰਕੁਰ ਮਿੱਤਲ, ਨਰਿੰਦਰ ਅਰੋੜਾ ਸਮੇਤ ਕਲੱਬ ਦੇ ਹੋਰ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।
ਖ਼ਬਰਾਂ
ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਵਿੱਚ ਸਮਾਜ ਸੇਵਾ ਤੇ ਅਧਿਆਪਕ ਸਨਮਾਨ ਸਮਾਰੋਹ ਸਬੰਧੀ ਬਣਾਈ ਰੂਪ-ਰੇਖਾ
27 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



