ਮੋਗਾ, 13 ਸਤੰਬਰ (ਜਸ਼ਨ ) ਜਾਹਰਵੀਰ ਬਾਬਾ ਗੁੱਗਾ ਜੀ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸਮਾਜ ਸੇਵੀ ਸੰਜੀਵ ਕੁਮਾਰ ਲੱਡੂ ਆਰੇ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨੇ ਜਾਹਰਵੀਰ ਬਾਬਾ ਗੁੱਗਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਸ਼ੁਭ ਮੌਕੇ ’ਤੇ ਸੰਜੀਵ ਕੁਮਾਰ ਲੱਡੂ ਨੇ ਵਾਲਮੀਕਿ ਸਮਾਜ ਅਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਦਸ) ਦੇ ਪ੍ਰਧਾਨ ਨਰੇਸ਼ ਬਹੋਤ ਸਮੇਤ ਸਮੂਹ ਪ੍ਰਬੰਧਕਾਂ ਅਤੇ ਸੰਗਤ ਨੂੰ ਧਾਰਮਿਕ ਸਮਾਗਮ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਵਾਲਮੀਕਿ ਸਮਾਜ ਅਤੇ ਸਮਾਜ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਸਮਾਜਿਕ ਤੇ ਧਾਰਮਿਕ ਕਾਰਜ ਵਿੱਚ ਆਪਣਾ ਬਣਦਾ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਦੌਰਾਨ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੌਰਾਨ ਸੰਜੀਵ ਕੁਮਾਰ ਲੱਡੂ ਆਰੇ ਵਾਲਿਆਂ ਨੂੰ ਸਿਰੋਪਾ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਰਾਜ ਕੁਮਾਰ ਅਰੋੜਾ, ਮਦਨ ਲਾਲ ਬਹੋਤ, ਰਾਕੇਸ਼ ਰੋਂਝੀਆ ਊਂਟਵਾਲ, ਖੇਮਚੰਦ, ਵਿੱਕੀ ਰੋਂਝੀਆ, ਮਦਨ ਲਾਲ, ਸਚਿਨ ਕੁਮਾਰ, ਪ੍ਰਥਮ ਬਹੋਤ, ਅਸ਼ੋਕ ਲੁਹਾਰ, ਲਵ ਬਹੋਤ, ਅਰੁਣ ਸਾਂਗਲੀਆ, ਰਾਜਨ ਡੁਲਾਗਚ, ਸਹਿਲ ਕੁਮਾਰ ਅਤੇ ਸੰਨੀ ਜੈਕਸਨ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤ ਅਤੇ ਇਲਾਕਾ ਵਾਸੀ ਹਾਜ਼ਰ ਸਨ।