ਅੰਮ੍ਰਿਤਸਰ 26 ਅਗਸਤ (ਜਸ਼ਨ ) ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਮੀਡੀਆ ਇੰਚਾਰਜ਼ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨਫ਼ਰੰਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਕਾਨਫ਼ਰੰਸ ਵਾਲੀ ਜਗ੍ਹਾ ਦਾ ਵਿਸ਼ੇਸ਼ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਾਨਫ਼ਰੰਸ ਦੇ ਪ੍ਰਬੰਧਾਂ, ਸੰਗਤ ਦੀ ਆਮਦ, ਬੈਠਣ, ਪਾਰਕਿੰਗ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪ੍ਰਬੰਧਕਾਂ ਨੂੰ ਸਾਰੇ ਪ੍ਰਬੰਧ ਸਮੇਂ ਤੇ ਪੂਰੇ ਕਰਨ ਲਈ ਕਿਹਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਬਾਬਾ ਬਕਾਲਾ ਦੀ ਧਰਤੀ ’ਤੇ ਹੋਣ ਵਾਲੀ ਇਹ ਪੰਥਕ ਕਾਨਫ਼ਰੰਸ ਪੰਥਕ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਲੋਕਾਂ ਦੀਆਂ ਭਾਵਨਾਵਾਂ ਨੂੰ ਆਵਾਜ਼ ਦੇਣ ਲਈ ਅਹਿਮ ਮੰਚ ਸਾਬਤ ਹੋਵੇਗੀ। ਕਾਨਫ਼ਰੰਸ ਨੂੰ ਲੈ ਕੇ ਸੰਗਤ ਅਤੇ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਿੰਡ-ਪਿੰਡ ਤੋਂ ਲੋਕਾਂ ਵੱਲੋਂ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਸ ਕਾਨਫ਼ਰੰਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਇਕੱਠ ਹੋਣ ਦਾ ਅਨੁਮਾਨ ਹੈ। ਆਗੂਆਂ ਨੇ ਕਿਹਾ ਕਿ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਤਿਆਰੀਆਂ ਜੋਰਾਂ ਤੇ ਹਨ।
ਇਸ ਮੌਕੇ ਮੁੱਖ ਤੌਰ ਪਾਰਲੀਮਾਨੀ ਬੋਰਡ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ੍ਰ. ਪ੍ਰਗਟ ਸਿੰਘ ਸੰਧੂ ਤੋਂ ਇਲਾਵਾ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਗੁਰਦੇਵ ਸਿੰਘ ਸੰਧੂ, ਮਨਵਿੰਦਰ ਸਿੰਘ ਦਕੋਹਾ, ਭਾਈ ਜੋਧਬੀਰ ਸਿੰਘ ਜੱਲੂਪੁਰ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਸੁਖਬੀਰ ਸਿੰਘ ਚੀਮਾਂ, ਪ੍ਰਭਜੀਤ ਸਿੰਘ ਰਾਹੋਂ, ਬਾਬਾ ਜਰਮਨਜੀਤ ਸਿੰਘ ਸਰਾਏਂ, ਭਾਈ ਜਸਵਿੰਦਰ ਸਿੰਘ ਬਾਦਲ ਅਤੇ ਭਾਈ ਜਗਦੀਸ਼ ਸਿੰਘ ਸੇਵਾਦਾਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਪਾਰਟੀ