ਮੋਗਾ ,25 ਜੂਨ (ਜਸ਼ਨ ) :
ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ (ਰਜਿ.), ਮੋਗਾ ਵੱਲੋਂ ਲੋਕ ਭਲਾਈ ਦੇ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 9 ਜੁਲਾਈ 2026, ਦਿਨ ਵੀਰਵਾਰ ਨੂੰ ਇੱਕ ਵਿਸ਼ਾਲ ਮੁਫ਼ਤ ਅੱਖਾਂ ਦੇ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਾ ਇੱਕ ਵਿਸ਼ੇਸ਼ ਪੋਸਟਰ ਅੱਜ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਹਾਜ਼ਰ ਮੁੱਖ ਮੈਂਬਰਾਂ ਵੱਲੋਂ ਜਾਰੀ ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਅਤੇ ਸਰਪ੍ਰਸਤ ਗੁਰਪ੍ਰੀਤ ਸਿੰਘ ਗਿੱਲ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਜਿਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਚਿੱਟੇ ਮੋਤੀਏ ਦੀ ਸਮੱਸਿਆ ਪਾਈ ਜਾਵੇਗੀ, ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾਣਗੇ ਅਤੇ ਸੁਸਾਇਟੀ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।
ਕੈਂਪ ਦਾ ਵੇਰਵਾ:
* ਮਿਤੀ: 9 ਜੁਲਾਈ 2026 (ਦਿਨ ਵੀਰਵਾਰ)
* ਸਮਾਂ: ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ
* ਸਥਾਨ: ਗੁਰਦੁਆਰਾ ਬੀਬੀ ਕਾਹਨ ਕੌਰ ਜੀ, ਮੇਨ ਬਾਜ਼ਾਰ, ਮੋਗਾ
ਸੁਸਾਇਟੀ ਦੇ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਅੱਖਾਂ ਦੀ ਕਿਸੇ ਵੀ ਬਿਮਾਰੀ ਜਾਂ ਸਮੱਸਿਆ ਤੋਂ ਪੀੜਤ ਵਿਅਕਤੀ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਪੋਸਟਰ ਜਾਰੀ ਕਰਨ ਦੇ ਇਸ ਵਿਸ਼ੇਸ਼ ਮੌਕੇ ਹੋਰਨਾਂ ਤੋਂ ਇਲਾਵਾ ਰਾਘਵ ਸ਼ਰਮਾ, ਕੁਲਜੀਤ ਸਿੰਘ ਰਾਜਾ, , ਜਸਵੰਤ ਸਿੰਘ, ਸਤਪਾਲ ਸਿੰਘ, ਹਰਪ੍ਰੀਤ ਸਿੰਘ ਖੀਵਾ, ਬਲਤੇਜ ਸਿੰਘ ਅਤੇ ਪਰਗਟ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਸੰਪਰਕ ਕਰੋ:
📞 98827-95827, 98827-93827