ਮੋਗਾ, 16 ਅਗਸਤ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਇੱਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਨਿਹਾਲ ਸਿੰਘ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਆਸਥਾ ਦੇ ਪਵਿੱਤਰ ਕੇਂਦਰ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਕਰਨਾ ਬੇਹੱਦ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਸਮੇਤ ਗੁਰੂ ਘਰ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਗੁਰੂ ਘਰ ਦੀ ਮਾਣ-ਮਰਯਾਦਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਆਪਣੇ ਪਰਿਵਾਰ ਸਮੇਤ ਸੱਚਖੰਡ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ, ਪਰੰਤੂ ਉਨ੍ਹਾਂ ’ਤੇ ਹਮਲਾ ਹੋ ਜਾਣਾ ਹਰ ਨਾਨਕ ਨਾਮ ਲੇਵਾ ਸਿੱਖ ਦਾ ਦਿਲ ਦੁਖਾਉਣ ਵਾਲੀ ਗੱਲ ਹੈ।
ਖ਼ਬਰਾਂ
ਸੁਖਬੀਰ ਬਾਦਲ ’ਤੇ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕੀਤੀ ਨਿੰਦਾ
* ਗੁਰੂ ਘਰ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ : ਨਿਹਾਲ ਸਿੰਘ ਭੁੱਲਰ
17 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



