ਧਰਮਕੋਟ, 11 ਸਤੰਬਰ (ਜਸ਼ਨ )ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਣਾ ਮੰਡੀ ਧਰਮਕੋਟ ਵਿਖੇ ਬੀਤੇ ਦਿਨ ਕਰਵਾਈ ਗਈ ਵਿਸ਼ਾਲ ਰੈਲੀ ਤੇ ਇਤਿਹਾਸਿਕ ਇਕੱਠ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਅਕਾਲੀ ਦਲ ਦੀ ਧਰਮਕੋਟ ਰੈਲੀ ਵਿੱਚ ਪਹੁੰਚੇ ਵਰਕਰਾਂ ਦਾ ਧੰਨਵਾਦ ਕੀਤਾ। ਪ੍ਰਧਾਨ ਭੁੱਲਰ ਨੇ ਇਸ ਰੈਲੀ ਵਿੱਚ ਪਹੁੰਚੇ ਧਰਮਕੋਟ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਜਿੰਨਾਂ ਵੱਲੋਂ ਇਸ ਰੈਲੀ ਦੀ ਸਫਲਤਾ ਲਈ ਪਿਛਲੇ ਕਈ ਦਿਨਾਂ ਤੋਂ ਮਿਹਨਤ ਕੀਤੀ ਜਾ ਰਹੀ ਸੀ ਅਤੇ ਰੈਲੀ ਵਾਲੇ ਦਿਨ ਵਹੀਰਾਂ ਘਤ ਕੇ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਭੁੱਲਰ ਨੇ ਕਿਹਾ ਕਿ ਧਰਮਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ। ਭੁੱਲਰ ਨੇ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਕਿ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਮੁਚੇ ਪੰਜਾਬ ਵਿਚ ਜਿੱਤ ਪ੍ਰਾਪਤ ਕਰਨਗੇ ਅਤੇ ਅਕਾਲੀ ਦਲ ਸੱਤਾ ਵਿਚ ਆਵੇਗਾ ।