ਫਤਿਹਗੜ੍ਹ ਪੰਜਤੂਰ, 15 ਜੁਲਾਈ (ਜਸ਼ਨ ) ਸ਼੍ਰੋਮਣੀ ਅਕਾਲੀ ਦਲ, ਹਲਕਾ ਧਰਮਕੋਟ ਦੇ ਇੰਚਾਰਜ, ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸਰਕਲ ਫਤਿਹਗੜ੍ਹ ਪੰਜਤੂਰ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਮੂਹ ਬੀ.ਐੱਲ.ਏ. ਸਾਹਿਬਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਜਥੇਬੰਦਕ ਗਤੀਵਿਧੀਆਂ, ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ, ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਵਿਚੋਂ ਪੈਦਾ ਹੋਈ ਜਮਾਤ ਹੈ ਅਤੇ ਇਸ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਲਈ ਕੀਤੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਫ਼ਾਦਾਰ ਵਰਕਰ ਹਨ ਅਤੇ ਹਰ ਵਰਕਰ ਨੂੰ ਪੂਰੇ ਜੋਸ਼, ਜਜ਼ਬੇ ਅਤੇ ਸ਼ਿੱਦਤ ਨਾਲ ਲੋਕਾਂ ਵਿਚ ਵਿਚਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਅੰਦਰ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਸਰਕਲ ਅਤੇ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ। ਪਾਰਟੀ ਦੇ ਹਰ ਛੋਟੇ-ਵੱਡੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵੀ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਬੀ.ਐੱਲ.ਏਜ਼ ਨੂੰ ਆਪੋ-ਆਪਣੇ ਬੂਥਾਂ ’ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਜ਼ਮੀਨੀ ਪੱਧਰ ਦੀ ਸਿਆਸੀ ਸਥਿਤੀ ਬਾਰੇ ਪਾਰਟੀ ਲੀਡਰਸ਼ਿਪ ਨੂੰ ਜਾਣੂ ਕਰਵਾਉਣ ਲਈ ਕਿਹਾ।
ਜ਼ਿਲਾ ਪ੍ਰਧਾਨ, ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਜਥੇਬੰਦਕ ਸਰਗਰਮੀਆਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਆਗੂ ਅਤੇ ਵਰਕਰ ਨੂੰ ਆਪਸੀ ਇਤਫ਼ਾਕ ਨਾਲ ਕੰਮ ਕਰਦਿਆਂ ਲੋਕਾਂ ਦੇ ਮਸਲਿਆਂ ਦੀ ਆਵਾਜ਼ ਬਣਨਾ ਚਾਹੀਦਾ ਹੈ।
ਇਸ ਮੌਕੇ, ਸਰਕਲ ਪ੍ਰਧਾਨ, ਨੰਬਰਦਾਰ ਬਲਜੀਤ ਸਿੰਘ ਕੰਗ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਹਰਜੀਵਨ ਸਿੰਘ ਢਿੱਲੋਂ ਭੈਣੀ, ਨੰਬਰਦਾਰ ਬਲਵੀਰ ਸਿੰਘ ਉੱਪਲ, ਜੋਗਾ ਸਿੰਘ, ਕਰਨਜੀਤ ਸਿੰਘ ਪੱਪੂ, ਸਾਬਕਾ ਸਰਪੰਚ ਮੰਦਰ ਕਲਾਂ, ਜੋਗਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ, ਗੁਰਭੇਜ ਸਿੰਘ ਮੁੰਡੀ ਜਮਾਲ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸ਼ਾਹ ਵਾਲਾ, ਦਿਲਬਾਗ ਸਿੰਘ ਹੈਪੀ ਭੁੱਲਰ ਸ਼ਾਹ ਵਾਲਾ, ਜਸਵਿੰਦਰ ਸਿੰਘ ਮਨੇਸ ਖੰਭੇ, ਮੇਜਰ ਸਿੰਘ ਰਊਵਾਲਾ, ਗੁਰਭੇਜ ਸਿੰਘ ਕਾਦਰ ਵਾਲਾ, ਜਸਵੰਤ ਸਿੰਘ ਕੜਾਹੇਵਾਲਾ, ਸਾਬਕਾ ਸਰਪੰਚ, ਪਵਿੱਤਰ ਸਿੰਘ ਫਤਿਹਗੜ੍ਹ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ’ਚ ਬੀ.ਐੱਲ.ਏਜ਼ ਅਤੇ ਪਾਰਟੀ ਆਗੂਆਂ ਨਾਲ ਜਥੇਬੰਦਕ ਸਰਗਰਮੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ
15 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



