ਬਾਘਾ ਪੁਰਾਣਾ, 25 ਸਤੰਬਰ (ਜਸ਼ਨ ): ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕੁਲਵੰਤ ਸਿੰਘ ਰਾਊਕੇ ਦੀ ਟੀਮ ਵੱਲੋਂ ਮੇਨ ਅਨਾਜ ਮੰਡੀ, ਕੋਟਕਪੂਰਾ ਰੋਡ, ਬਾਘਾ ਪੁਰਾਣਾ ਵਿਖੇ ਪਾਰਟੀ ਵਰਕਰਾਂ ਦੀ ਇੱਕ ਭਰਵੀਂ ਇਕੱਤਰਤਾ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਤੇਜ ਸਿੰਘ ਲੰਗੇਆਣਾ ਦੀ ਅਗਵਾਈ ਹੇਠ ਪਾਰਟੀ ਵੱਲੋਂ ਵਰਕਰਾਂ ਦੀਆਂ ਨਿਯੁਕਤੀਆ ਕੀਤੀਆਂ ਗਈਆਂ, ਜਿਸ ਵਿਚ ਗੁਰਮੀਤ ਸਿੰਘ ਮਾਹਲਾ ਸੀਨੀਅਰ ਮੀਤ ਪ੍ਰਧਾਨ, ਸੁਖਦੀਪ ਸਿੰਘ ਰੋਡੇ ਸਕੱਤਰ, ਜਗਸੀਰ ਸਿੰਘ ਰਾਜਿਆਣਾ, ਕਮੇਟੀ ਮੈਂਬਰ, ਜਗਰੂਪ ਸਿੰਘ ਖਾਲਸਾ ਭਲੂਰ ਕਮੇਟੀ ਮੈਂਬਰ, ਜਸਵੰਤ ਸਿੰਘ ਲੰਡੇ ਕਮੇਟੀ ਮੈਂਬਰ, ਗੁਰਲਾਭ ਸਿੰਘ ਠੱਠੀ ਭਾਈ, ਕਮੇਟੀ ਮੈਂਬਰ ਜ਼ਿਲ੍ਹਾ ਅਹੁਦੇਦਾਰ, ਮਹਾਂ ਸਿੰਘ ਰਾਊਕੇ, ਅਮਨਦੀਪ ਸਿੰਘ ਰਾਊਕੇ, ਛਿੰਦਾ ਸਿੰਘ ਚਹਿਲ ਰਾਊਕੇ, ਮਲਕੀਤ ਸਿੰਘ ਬਾਘਾਪੁਰਾਣਾ, ਬਲਜੀਤ ਸਿੰਘ ਲੰਗੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਮਨਦੀਪ ਸਿੰਘ, ਜਸਮੇਲ ਸਿੰਘ, ਹਰਜੀਤ ਸਿੰਘ ਰਾਜਿਆਣਾ, ਇੰਦਰਜੀਤ ਸਿੰਘ ਲੰਗੇਆਣਾ, ਹਰਜਿੰਦਰ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਿੰਟੂ ਰੋਡੇ ਸ਼ਾਮਲ ਸਨ। ਨਵੀਆਂ ਜ਼ਿੰਮੇਵਾਰੀਆਂ ਮਿਲਣ ਵਾਲੇ ਵਰਕਰਾਂ ਦਾ ਸਨਮਾਨ ਕਰਦਿਆਂ ਆਗੂਆਂ ਨੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਤੇਜ ਸਿੰਘ ਲੰਗੇਆਣਾ ਅਤੇ ਗੁਰਜੰਟ ਸਿੰਘ ਭੁੱਟੋ ਰੋਡੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵੱਲੋਂ 26 ਸਤੰਬਰ ਨੂੰ ਛਪਾਰ ਮੇਲੇ ਮੌਕੇ ਵੱਡੀ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਰਕਰ ਬੱਸਾਂ, ਕਾਰਾਂ, ਜੀਪਾਂ ਅਤੇ ਟਰੈਕਟਰ-ਟਰਾਲੀਆਂ ਰਾਹੀਂ ਛਪਾਰ ਮੇਲੇ ਵਿਖੇ ਹੋਣ ਵਾਲੀ ਕਾਨਫਰੰਸ ਵਿਚ ਪਹੁੰਚਣਗੇ।
ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਵਰਕਰਾਂ ਦੀਆਂ ਨਿਯੁਕਤੀਆਂ ਕਰ ਕੇ ਕੀਤਾ ਸਨਮਾਨਤ
26 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



