ਮੋਗਾ ,12 ਅਗਸਤ ( ਜਸ਼ਨ ) ਸ਼੍ਰੋਮਣੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਵਿਚ ਐਲਾਨੇ ਯੂਥ ਅਕਾਲੀ ਦਲ ਦੇ ਔਹਦੇਦਾਰਾਂ ਦੀ ਲੜੀ ਦੌਰਾਨ ਮੋਗਾ ਦੇ ਉਤਸ਼ਾਹੀ ਨੌਜਵਾਨ ਦੇਬਾਅਸ਼ਿਸ ਮਲਿਕ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਗਾ( ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ । ਦੇਬਾਅਸ਼ਿਸ ਮਲਿਕ ਦੀ ਇਸ ਨਿਯੁਕਤੀ ਨਾਲ ਮੋਗਾ ਜ਼ਿਲ੍ਹੇ ਦੇ ਅਕਾਲੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੇਬਾਅਸ਼ਿਸ ਮਲਿਕ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਹਮੇਸ਼ਾ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਸੇਵਾ ਕੀਤੀ ਹੈ ਤੇ ਇਸੇ ਸੇਵਾ ਦੀ ਬਦੌਲਤ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਇਸ ਅਹਿਮ ਅਹੁਦੇ ਨਾਲ ਨਿਵਾਜਿਆ ਹੈ। ਉਹਨਾਂ ਕਿਹਾ ਕਿ ਉਹਨਾਂ ਅੱਜ ਤੋਂ ਹੀ ਹੋਰ ਉਤਸ਼ਾਹ ਨਾਲ ਕੰਮ ਆਰੰਭ ਦਿੱਤਾ ਹੈ ਤਾਂ ਕਿ ਮਿਸ਼ਨ 2027 ਨੂੰ ਸਫਲ ਬਣਾਇਆ ਜਾ ਸਕੇ । ਦੇਬਾਅਸ਼ਿਸ ਮਲਿਕ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ,ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ,ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼ਹਿਰੀ,ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ,ਸੰਜੀਤ ਸਿੰਘ ਗਿੱਲ ਹਲਕਾ ਇੰਚਾਰਜ ਮੋਗਾ ,ਬਰਜਿੰਦਰ ਸਿੰਘ ਬਰਾਡ਼ ਹਲਕਾ ਇੰਚਾਰਜ ਧਰਮਕੋਟ ਅਤੇ ਸਮੂਹ ਲੀਡਰਸ਼ਿਪ ਦੇ ਧੰਨਵਾਦੀ ਨੇ ਜੋ ਲੋਕ ਸੇਵਾ ਲਈ ਹਮੇਸ਼ਾ ਉਹਨਾਂ ਦੇ ਰਾਹ ਦਸੇਰੇ ਵਜੋਂ ਵਿਚਰਦੇ ਰਹੇ ।
ਸ਼੍ਰੋਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਜ਼ਿਲਾ ਪ੍ਰਧਾਨ ( ਸ਼ਹਿਰੀ) ਸੁਖਚੈਨ ਸਿੰਘ ਰਾਮੂਵਾਲਾ , ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਅਤੇ ਯੂਥ ਅਕਾਲੀ ਦਲ ਦੇ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਦੇਬਾਅਸ਼ਿਸ ਮਲਿਕ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਗਾ( ਸ਼ਹਿਰੀ) ਵਜੋਂ ਨਿਯੁਕਤ ਹੋਣ ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ।
ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਵਲੋਂ ਦੇਬਾਅਸ਼ਿਸ ਮਲਿਕ ਦੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਗਾ( ਸ਼ਹਿਰੀ) ਵਜੋਂ ਨਿਯੁਕਤੀ 'ਤੇ ਅਕਾਲੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ
13 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



