ਜਗਰਾਉਂ (ਲੁਧਿਆਣਾ), 11 ਜੂਨ। ( ਅਕਾਸ਼ਦੀਪ ਸਿੰਘ ਲੋਹਟ): ਪੰਜਾਬ ਦੇ ਘੁੱਗ ਵਸਦੇ ਪਿੰਡ ਪਿੰਡ ਮਾਣੂੰਕੇ ਵਿਖੇ ਬੀਤੀ ਰਾਤ ਇੱਕ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਦੀ ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12:30 ਵਜੇ ਕੁਝ ਵਿਅਕਤੀਆਂ ਵੱਲੋਂ ਉਸ ਦੇ ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹਮਲਾਵਰਾਂ ਨੇ ਘਰ ਦੇ ਗੇਟਾਂ 'ਤੇ 4 ਤੋਂ 5 ਗੋਲੀਆਂ ਦਾਗੀਆਂ।
ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਪਿਛਲੀਆਂ ਚੋਣਾਂ ਨੂੰ ਲੈ ਕੇ ਕੁਝ ਲੋਕ ਉਸ ਨਾਲ ਨਿੱਜੀ ਰੰਜਿਸ਼ ਰੱਖਦੇ ਹਨ, ਜਿਸ ਕਾਰਨ ਇਹ ਘਟਨਾ ਵਾਪਰੀ ਹੋ ਸਕਦੀ ਹੈ। ਉਸ ਨੇ ਦੱਸਿਆ ਕਿ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਸੂਚਨਾ ਮਿਲਣ ਉਪਰੰਤ ਥਾਣਾ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅਮ੍ਰਿਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਐਸ.ਐਚ.ਓ. ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ।
ਖ਼ਬਰਾਂ
ਘਰ ਦੇ ਗੇਟ 'ਤੇ ਗੋਲੀਬਾਰੀ ਦੀ ਘਟਨਾ ਸੀ ਸੀ ਟੀ ਵੀ 'ਚ ਕੈਦ ,ਪਿੰਡ ਮਾਣੂਕੇ 'ਚ ਸਹਿਮ ਦਾ ਮਾਹੌਲ
* ਚੋਣ ਰੰਜਿਸ਼
11 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



